District NewsMalout News
ਪੰਜਾਬ ‘ਚ ਹੁਣ ਸਥਾਪਤ ਹੋਣਗੀਆਂ ਖਿਡੌਣਿਆਂ ਦੀਆਂ ਲਾਈਬ੍ਰੇਰੀਆਂ, ਸਰਕਾਰ ਵੱਲੋਂ ਗ੍ਰਾਂਟ ਜਾਰੀ
ਮਲੋਟ: ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਸ ਲਈ ਪੰਜਾਬ ਸਰਕਾਰ ਵੱਲੋਂ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12,846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਿਲ
ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ। ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ, ਸਿਹਤ-ਸੁਰੱਖਿਆ, ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।
Author: Malout Live