ਵੱਖ-ਵੱਖ ਜੱਥੇਬੰਦੀਆਂ ਨੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੀਤੀ ਗਈ ਦੋ ਰੋਜ਼ਾ ਹੜਤਾਲ ਦੀ ਹਮਾਇਤ ਵਿੱਚ ਬਿਜਲੀ ਬੋਰਡ ਦੇ ਦਫਤਰ ਦੇ ਗੇਟ ਸਾਹਮਣੇ ਕੀਤੀ ਰੈਲੀ

ਮਲੋਟ:- ਮਲੋਟ ਬਿਜਲੀ ਬੋਰਡ ਦੀਆਂ ਵੱਖ-ਵੱਖ ਜੱਥੇਬੰਦੀਆਂ ਨੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੀਤੀ ਗਈ ਦੋ ਰੋਜ਼ਾ ਹੜਤਾਲ ਦੀ ਹਮਾਇਤ ਵਿੱਚ ਬਿਜਲੀ ਬੋਰਡ ਦੇ ਦਫਤਰ ਦੇ ਗੇਟ ਦੇ ਸਾਹਮਣੇ ਰੈਲੀ ਕੀਤੀ ਗਈ। ਜਿਸ ਵਿੱਚ ਪੈਨਸ਼ਨਰਜ਼ ਐਸੋਸੀਏਸ਼ਨ ਟੀ.ਐੱਸ.ਯੂ ਭੰਗਲ ਸਾਂਝੇ ਫੋਰਮ ਨਾਲ ਸੰਬੰਧਿਤ ਸ਼ਾਮਿਲ ਹੋਏ। ਰੈਲੀ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਇਹ ਹੜਤਾਲ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਗਈਆਂ ਸੋਧਾ ਦੇ ਖਿਲਾਫ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਖ-ਵੱਖ ਮਹਿਕਮਿਆਂ ਵਿੱਚ ਕੰਮ ਕਰਦੇ ਕਿਰਤੀ ਕਾਮਿਆਂ ਤੇ ਲਗਾਤਾਰ ਤਿੱਖੇ ਹਮਲੇ ਕਰ ਰਹੀ ਹੈ। ਪਹਿਲਾਂ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਤੇ ਵੱਡਾ ਹਮਲਾ ਬੋਲਿਆ ਜਿਸਨੂੰ ਕਿਸਾਨਾਂ ਨੇ ਸੰਘਰਸ਼ ਰਾਹੀ ਮੂੰਹ ਤੋੜਵਾਂ ਜਵਾਬ ਦੇ ਕੇ ਕਾਨੂੰਨ ਵਾਪਿਸ ਕਰਵਾਏ। ਕੇਂਦਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਵਿੱਚੋਂ ਪੰਜਾਬ ਦਾ ਨਾਮ ਕੱਢਣ ਨਿਖੇਧੀ ਕੀਤੀ। ਆਗੂਆਂ ਨੇ ਬੀਤੇ ਦਿਨ ਲੰਬੀ ਵਿਖੇ ਕਿਸਾਨਾਂ ਤੇ ਹੋਏ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਬਿੱਕਰ ਸਿੰਘ, ਨੱਥਾ ਸਿੰਘ, ਭੁਪਿੰਦਰ ਸਿੰਘ, ਬਲਜੀਤ ਸਿੰਘ ਬਲਵਿੰਦਰ ਸਿੰਘ, ਭਾਰਤ ਭੂਸ਼ਣ, ਬਿੰਦਰ ਸਿੰਘ ਅਤੇ ਮੁਖਤਿਆਰ ਸਿੰਘ ਹਾਜ਼ਿਰ ਸਨ।