ਪੀਆਰ ਐਜੂਕੇਟਰਜ਼ ਦੇ ਸੀ.ਐੱਚ.ਸੀ ਲੰਬੀ ਵਿਖੇ ਟ੍ਰੇਨਿੰਗ ਕੈਂਪ

ਮਲੋਟ (ਲੰਬੀ): ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਾ. ਪ੍ਰਵਜੀਤ ਸਿੰਘ ਗੁਲਾਟੀ ਐੱਸ.ਐੱਮ.ਓ ਲੰਬੀ ਦੀ ਅਗਵਾਈ ਹੇਠ ਪੀਆਰ ਐਜੂਕੇਟਰਜ਼ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿਤਪਾਲ ਸਿੰਘ ਤੂਰ ਐੱਸ.ਆਈ ਨੇ ਦੱਸਿਆ ਕਿ ਆਰ.ਕੇ.ਐੱਸ ਕੇ ਪ੍ਰੋਗਰਾਮ ਅਧੀਨ ਪੀਆਰ ਐਜੂਕੇਟਰਜ਼ ਟ੍ਰੇਨਿੰਗ ਸੀ.ਐੱਚ.ਸੀ ਲੰਬੀ ਵਿਖੇ ਕਰਵਾਈ ਜਾ ਰਹੀ ਹੈ। ਇਸ ਬੈਚ ਵਿੱਚ ਸਰਕਾਰੀ ਹਾਈ ਸਕੂਲ ਕੱਖਾਂਵਾਲੀ, ਪੰਜਾਵਾ ਅਤੇ ਸਿੱਖਵਾਲਾ ਦੇ ਬੱਚੇ ਟ੍ਰੇਨਿੰਗ ਲਈ ਸ਼ਾਮਿਲ ਹੋਏ। ਪੀਆਰ ਐਜੂਕੇਟਰਜ਼ ਟ੍ਰੇਨਿੰਗ 10 ਤੋਂ 19 ਸਾਲ ਦੇ ਬੱਚਿਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਬੱਚੇ ਚੰਗੇ ਮਾੜੇ ਗਰੁੱਪ ਦੀਆਂ ਬੁਰੀਆਂ ਆਦਤਾਂ,

ਬੁਰੇ ਖਾਣ-ਪੀਣ ਅਤੇ ਕਿਸ਼ੋਰ ਅਵਸਥਾ ਵਿੱਚ ਆਉਣ ਵਾਲੀਆਂ ਤਬਦੀਲੀਆਂ ਬਾਰੇ ਜਾਗਰੂਕ ਹੋ ਸਕਣ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸਕਤੀਪਾਲ ਸ਼ਰਮਾ ਨੇ ਦੱਸਿਆ ਕਿ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ‘ਚ ਬਦਲਾਵ ਕਰਦਿਆਂ ਪੋਸ਼ਟਿਕ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਭੋਜਨ ਵਿੱਚ ਫਲ ਅਤੇ ਸਬਜ਼ੀਆਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ ਅਤੇ ਰੋਜ਼ਾਨਾ ਸਰੀਰਿਕ ਕਸਰਤ, ਯੋਗਾ ਆਦਿ ਕਰਨੀ ਚਾਹੀਦੀ ਹੈ। ਇਹ ਟ੍ਰੇਨਿੰਗ ਨੈਨਸੀ, ਅੰਜੂ ਬਾਲਾ ਅਤੇ ਬਲਜੀਤ ਕੌਰ ਮਪਹਵ ਫੀਮੇਲ ਵੱਲੋਂ ਕਰਵਾਈ ਜਾ ਰਹੀ ਹੈ। ਇਸ ਮੌਕੇ ਆਸ਼ਾ ਵਰਕਰਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਿਰ ਸਨ। Author: Malout Live