ਪੈਨਲ ਦੇ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਲਈ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ:-   ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਮਾਣਯੋਗ ਸ੍ਰੀ ਅਰੁਣਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀਆਂ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸ. ਪ੍ਰਿਤਪਾਲ ਸਿੰਘ, ਸਿਵਲ ਜੱਜ (ਸੀ.ਡ.)/ ਸੀ.ਜੀ.ਐੱਮ. -ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁੁਕਤਸਰ ਸਾਹਿਬ ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੈਨਲ ਦੇ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਲਈ ਟੇ੍ਰਨਿੰਗ ਪੋ੍ਰਗਰਾਮ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਕਾਨੂੰਨੀ ਨੁਕਤਿਆਂ, ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਤਾਂ ਜੋ ਵਕੀਲ ਸਾਹਿਬਾਨ ਅਤੇ ਪੈਰਾ ਲੀਵਲ ਵਲੰਟੀਅਰਜ਼ ਜ਼ਰੂਰਤਮੰਦ ਲੋਕਾਂ ਨੂੰ ਵਧੀਆ ਕਾਨੂੰਨੀ ਸੇਵਾਵਾਂ ਪ੍ਰਦਾਨ ਕਰ ਸਕਣ । ਇਸ ਦੇ ਨਾਲ ਹੀ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਠਤ ਟੀਮ ਨੇ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਕਰਨ ਲਈ ਉਪਾਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤਾਂ ਕਿ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਜਾਗਰੂਕਤਾ ਪ੍ਰੋਗਰਾਮਾਂ ਸਮੇਂ ਆਮ ਜਨਤਾ ਨੂੰ ਕੋਰੋਨਾ ਵਾਇਰਸ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕਰ ਸਕਣ।ਟੇ੍ਰਨਿੰਗ ਪ੍ਰੋਗਰਾਮ ਦੌਰਾਨ ਵੱਖ-ਵੱਖ ਵਕੀਲ ਸਾਹਿਬਾਨ ਨੇ ਰਿਸੋਰਸ ਪਰਸਨ ਦੇ ਤੌਰ ਤੇ ਭੂਮਿਕਾ ਨਿਭਾਈ। ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇਹ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ 11 ਅਪ੍ਰੈਲ 2020 ਨੂੰ ਲੱਗ ਰਹੀ ਹੈ ਅਤੇ ਕਿਸੇ ਵੀ ਕਾਨੂੰਨੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।