ਸੀ.ਐੱਚ.ਸੀ ਆਲਮਵਾਲਾ ਵਿਖੇ ਝੋਨੇ ਦੀ ਪਰਾਲੀ ਨਾ ਸਾੜਣ ਸੰਬੰਧੀ ਦਿੱਤੀ ਟ੍ਰੇਨਿੰਗ
ਮਲੋਟ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ ਨੂੰ ਪਰਾਲੀ ਸੜਣ ਨਾਲ ਹੋਣ ਵਾਲੇ ਨੁਕਸਾਨ ਤੇ ਬੀਮਾਰੀਆਂ ਸੰਬੰਧੀ ਸਾਰੇ ਪੰਜਾਬ ਵਿੱਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜਿਸ ਸੰਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਆਲਮਵਾਲਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਮਲੋਟ ਦੇ ਮਨਿੰਦਰਜੀਤ ਸਿੰਘ ਖੇਤੀ ਵਿਕਾਸ ਅਫ਼ਸਰ ਵੱਲੋਂ ਆਸ਼ਾ ਵਰਕਰਾਂ ਨੂੰ ਪਰਾਲੀ ਦੇ ਧੂੰਏਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਟ੍ਰੇਨਿੰਗ ਦਿੱਤੀ।
ਟ੍ਰੇਨਿੰਗ ਦੀ ਸ਼ੁਰੂਆਤ ਕਰਦੇ ਹੋਏ ਡਾ. ਜਗਦੀਪ ਚਾਵਲਾ ਨੇ ਕਿਹਾ ਕਿ ਧੂੰਏਂ ਵਿੱਚ ਬਹੁਤ ਜ਼ਹਿਰੀਲੀਆਂ ਗੈਸਾਂ ਹੁੰਦੀਆਂ ਹਨ। ਜੋ ਕਈ ਪ੍ਰਕਾਰ ਦੀਆਂ ਬੀਮਾਰੀਆਂ ਦਾ ਕਾਰਨ ਬਣਦੀਆਂ ਹਨ। ਇਸ ਦੌਰਾਨ ਮਨਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਪਰਾਲੀ ਤੋਂ ਨਿਕਲਣ ਵਾਲੇ ਧੂੰਏਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਜੋ ਬਜ਼ੁਰਗਾਂ, ਬੱਚਿਆਂ, ਗਰਭਵਤੀ ਔਰਤਾਂ ਅਤੇ ਬਿਮਾਰ ਵਿਅਕਤੀਆਂ ਲਈ ਹਾਨੀਕਾਰਕ ਹੁੰਦਾ ਹੈ। ਇਸ ਮੌਕੇ ਰਾਕੇਸ਼ ਗਿਰਧਰ, ਸੁਖਜੀਤ ਸਿੰਘ ਆਲਮਵਾਲਾ, ਪਰਮਪਾਲ ਸਿੰਘ, ਸਮੂਹ ਆਸ਼ਾ ਫੈਸਿਲੀਟੇਟਰ ਤੇ ਆਸ਼ਾ ਵਰਕਰ ਮੌਜੂਦ ਸਨ। Author: Malout Live