District NewsMalout News

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟ੍ਰੇਨਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਸ਼੍ਰੀ ਗੁਰਜਿੰਦਰ ਸਿੰਘ ਡੀ.ਆਈ.ਓ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਨੈਕਸ਼ਟ ਜਨਰੇਸ਼ਨ ਡਾਈਸ ਸਾਫਟਵੇਅਰ ਦੀ ਟ੍ਰੇਨਿੰਗ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਦਿੱਤੀ ਗਈ।

ਉਨ੍ਹਾਂ ਟ੍ਰੇਨਿੰਗ ਦੌਰਾਨ ਦੱਸਿਆ ਕਿ ਉਹ ਆਪਣੇ-ਆਪਣੇ ਵਿਭਾਗ ਵਿੱਚ ਤਾਇਨਾਤ ਏ ਸ਼੍ਰੇਣੀ, ਬੀ ਸ਼੍ਰੇਣੀ ਅਤੇ ਸੀ ਸ਼੍ਰੇਣੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਡਾਟਾ ਪੂਰੀ ਸਾਵਧਾਨੀ ਨਾਲ ਦਰਜ ਕਰਨ ਅਤੇ ਡੀ ਕਲਾਸ ਕਰਮਚਾਰੀਆਂ ਸੰਬੰਧੀ ਸੂਚਨਾਂ ਦਸਤੀ ਆਈ.ਆਈ.ਸੀ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਦਾ ਕੰਮ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।

Author: Malout Live

Back to top button