ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਆਸ਼ਾ ਫੈਸਿਲੀਲੇਟਰ ਅਤੇ ਆਸ਼ਾ ਵਰਕਰਾਂ ਨੂੰ ਆਭਾ ਅਕਾਊਂਟ ਬਨਾਉਣ ਸੰਬੰਧੀ ਦਿੱਤੀ ਟ੍ਰੇਨਿੰਗ
,
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਆਸ਼ਾ ਫੈਸਿਲੀਲੇਟਰ ਅਤੇ ਆਸ਼ਾ ਵਰਕਰਾਂ ਨੂੰ ਆਭਾ (ਆਯੂਸ਼ਮਾਨ ਭਾਰਤ ਹੈੱਲਥ ਅਕਾਊਂਟ) ਸੰਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਸਿਹਤ ਵਿਭਾਗ ਦਾ ਇੱਕ ਅਹਿਮ ਪ੍ਰੋਜੈਕਟ ਹੈ, ਜਿਸ ਦੇ ਤਹਿਤ ਕੋਈ ਵੀ ਵਿਅਕਤੀ ਆਪਣਾ ਆਭਾ ਨੰਬਰ ਜਨਰੇਟ ਕਰਕੇ ਆਪਣਾ ਸਿਹਤ ਰਿਕਾਰਡ ਨੂੰ ਡਿਜੀਟਲ ਰੱਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਪਣੇ ਮੋਬਾਇਲ ਵਿੱਚ ਪਲੇਅ ਸਟੋਰ ਤੇ ਜਾ ਕੇ ਆਭਾ ਐਪ ਨੂੰ ਡਾਊਨਲੋਡ ਕਰਕੇ ਆਪਣਾ ਅਕਾਊਂਟ ਬਣਾ ਕੇ ਇਸ ਵਿੱਚ ਆਪਣਾ ਸਾਰਾ ਪੁਰਾਣਾ ਸਿਹਤ ਰਿਕਾਰਡ, ਲੈਬ ਰਿਪੋਰਟਾਂ, ਬੀਮਾ ਰਿਕਾਰਡ ਅਤੇ ਹੋਰ ਸਿਹਤ ਰਿਕਾਰਡ ਨੂੰ ਇਕੱਤਰ ਕਰਕੇ ਰੱਖਿਆ ਜਾ ਸਕਦਾ ਹੈ ਅਤੇ ਕਿਸੇ ਵੀ ਡਾਕਟਰ ਕੋਲ ਜਾ ਕੇ ਆਪਣਾ ਅਕਾਊਂਟ ਨੰਬਰ ਦੱਸ ਕੇ ਆਪਣੀ ਹੈੱਲਥ ਦਾ ਚੈਕਅੱਪ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਸਮੂਹ ਆਸ਼ਾ ਫੈਸਿਲੀਲੇਟਰ ਅਤੇ ਆਸ਼ਾ ਵਰਕਰਾ ਨੂੰ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਆਭਾ ਅਕਾਊਂਟ ਬਣਾਉਣ ਸੰਬੰਧੀ ਜਾਣਕਾਰੀ ਦੇਣ ਅਤੇ ਲੋਕਾਂ ਨੂੰ ਵੱਧ ਤੋ ਵੱਧ ਪ੍ਰੇਰਿਤ ਕਰਨ ਤਾਂ ਜੋ ਆਉਣ ਵਾਲੇ ਮਰੀਜ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀ.ਪੀ.ਐੱਮ ਗਾਇਤਰੀ ਮਹਾਜਨ ਅਤੇ ਸਰਮੀਲਾ ਗੁਪਤਾ ਹਾਜ਼ਿਰ ਸਨ। Author : Malout Live