ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਪੂਰਾ ਹੋਣ ‘ਤੇ ਮਲੋਟ ਅਦਾਲਤ ਵਿੱਚ ਕੀਤਾ ਗਿਆ ਪੇਸ਼, ਮੋਗਾ ਪੁਲਿਸ ਨੂੰ ਮਿਲਿਆ ਟ੍ਰਾਜ਼ਿਟ ਰਿਮਾਂਡ

ਮਲੋਟ:- ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿੱਚ ਮਲੋਟ ਥਾਣਾ ਸਦਰ ਦੀ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ ਗਿਆ 4 ਦਿਨ ਦਾ ਪੁਲਿਸ ਰਿਮਾਂਡ ਅੱਜ ਪੂਰਾ ਹੋਣ ‘ਤੇ ਉਸ ਨੂੰ ਮਲੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਟ੍ਰਾਜ਼ਿਟ ਰਿਮਾਂਡ ‘ਤੇ ਲਿਆ। ਜਾਣਕਾਰੀ ਮੁਤਾਬਿਕ 20 ਅਕਤੂਬਰ 2020 ਨੂੰ ਮਲੋਟ ਦੇ ਨਜ਼ਦੀਕ ਪਿੰਡ ਔਲਖ ਵਿਖੇ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਰਾਣਾ ਦਾ ਕਤਲ ਹੋਇਆ ਸੀ, ਜਿਸ ਵਿੱਚ ਰਾਣੇ ਦੀ ਪਤਨੀ ਦੇ ਬਿਆਨਾਂ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਥਾਣਾ ਸਦਰ ਮਲੋਟ ਦੀ ਪੁਲਿਸ ਨੇ ਰਿਮਾਂਡ ਲੈਣ ਲਈ ਮਲੋਟ ਦੀ ਅਦਾਲਤ ਵਿੱਚ 21 ਜੁਲਾਈ ਨੂੰ ਪੇਸ਼ ਕੀਤਾ ਸੀ, ਜਿਸ ਵਿੱਚ ਅਦਾਲਤ ਵੱਲੋਂ ਪੁਲਿਸ ਨੂੰ 7 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ। ਲਾਰੈਂਸ ਨੂੰ ਰਿਮਾਂਡ ਪੂਰਾ ਹੋਣ ‘ਤੇ ਫਿਰ 28 ਜੁਲਾਈ ਨੂੰ ਦੁਬਾਰਾ ਪੇਸ਼ ਕਰਨ ‘ਤੇ 4 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਸੀ, ਲਾਰੈਂਸ ਦਾ ਰਿਮਾਂਡ ਪੂਰਾ ਹੋਣ ‘ਤੇ ਮਾਨਯੋਗ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਜੱਜ ਸਾਹਿਬ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ। ਇਸ ਤੋਂ ਬਾਅਦ ਲਾਰੈਂਸ ਨੂੰ ਫ਼ਰੀਦਕੋਟ ਅਤੇ ਮੋਗਾ ਪੁਲਿਸ ਨੇ ਲਾਰੈਂਸ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਵਿੱਚ ਅਦਾਲਤ ਵੱਲੋਂ ਮੋਗਾ ਪੁਲਿਸ ਨੂੰ ਟ੍ਰਾਜ਼ਿਟ ਰਿਮਾਂਡ ਮਿਲਿਆ। Author: Malout Live