District NewsMalout News

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੜਕ ਸੁਰੱਖਿਆ ਫੋਰਸ ਵੱਲੋਂ ਆਪਣੇ ਰੂਟ ਤੇ ਲਗਾਏ ਗਏ ਪੌਦੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਰੂਟ ਨੰਬਰ 88502 ਮੁਕਤਸਰ ਤੋਂ ਸਰਾਏਨਾਗਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੇ ਤਾਇਨਾਤ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਦੁਆਰਾ ਆਪਣੇ ਰੂਟ ਤੇ ਪੌਦੇ ਲਗਾਏ ਗਏ।

ਇਹ ਉਪਰਾਲਾ ਉਨ੍ਹਾਂ ਦੁਆਰਾ ਵਾਤਾਵਰਨ ਨੂੰ ਸ਼ੁੱਧ ਅਤੇ ਹਰਾ-ਭਰਾ ਰੱਖਣ ਦੇ ਮੰਤਵ ਨਾਲ ਕੀਤਾ ਗਿਆ। ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਸਭਨਾਂ ਨੂੰ ਇਹ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਜੋ ਅੱਜ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ।

Author : Malout Live

Back to top button