ਆਜ਼ਾਦੀ ਕਾ ਅੰਮ੍ਰਿਤ ਮਹਾਂ-ਉਤਸਵ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ, ਫਤੂਹੀ ਖੇੜਾ ਵਿਖੇ ਰੁੱਖ ਲਗਾਏ ਗਏ
ਮਲੋਟ (ਲੰਬੀ): ਪ੍ਰਿੰਸੀਪਲ ਸ਼੍ਰੀ ਆਰ.ਕੇ ਚੋਪੜਾ ਦੀ ਯੋਗ ਅਗਵਾਈ ਵਿੱਚ ਸਰਕਾਰੀ ਬਹੁ-ਤਕਨੀਕੀ ਕਾਲਜ ਫਤੂਹੀ ਖੇੜਾ ਵਿਖੇ ਮਾਣਯੋਗ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾ ਅਨੁਸਾਰ ਆਜ਼ਾਦੀ ਕਾ ਅੰਮ੍ਰਿਤ ਮਹਾਂ-ਉਤਸਵ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਹੋਏ ਪੇਂਟਿੰਗ ਮੁਕਾਬਲਾ ਵਿੱਚ ਵੱਧ-ਚੜ ਕੇ ਹਿੱਸਾ ਲਿਆ ਗਿਆ ਅਤੇ ਪ੍ਰਿੰਸੀਪਲ ਸਾਹਿਬ ਵੱਲੋਂ ਕਾਲਜ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਵਿੱਢੀ ਗਈ।
ਇਸ ਦੌਰਾਨ ਇਨਾਮ ਵੰਡ ਸਮਾਰੋਹ ਵਿੱਚ ਲੈਕਚਰਾਰ ਅਮਨਦੀਪ ਸਿੰਘ ਨੇ ਸਟੇਜ਼ ਨੂੰ ਬਾਖੂਬੀ ਸੰਭਾਲਿਆ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਸਮਝਾਉਂਦੇ ਹੋਏ ਕਾਲਜ ਵਿਖੇ ਹੋਣ ਵਾਲੇ ਮੁਕਾਬਿਲਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਅਖ਼ੀਰ ਵਿੱਚ ਪ੍ਰਿੰਸੀਪਲ ਸਾਹਿਬ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਪੇਟਿੰਗ ਮੁਕਾਬਲੇ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਿਰ ਰਿਹਾ। Author: Malout Live