ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਵੱਡਾ ਬਿਆਨ
ਮਲੋਟ:- ਅੱਜ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਪਣੇ ਅਕਾਊਂਟ 'ਤੇ ਟਵੀਟ ਕਰਦਿਆਂ ਕਿਹਾ ਅੰਦੋਲਨ ਤੁਰੰਤ ਵਾਪਿਸ ਨਹੀਂ ਲਿਆ ਜਾਵੇਗਾ, ਅਸੀ ਉਸ ਦਿਨ ਦਾ ਇੰਤਜਾਰ ਕਰਾਂਗੇ, ਜਦੋ ਤੱਕ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।