Malout News

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ ਮਲੋਟ

ਮਲੋਟ :- ਡੀ . ਐਸ . ਪੀ ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਕੈਰੋਂ ਰੋਡ ਉੱਪਰ ਨੇੜੇ ਚਾਰ ਖੰਭਾ ਚੌਕ ਦੇ ਕੋਲ ਗਸ਼ਤ ਦੌਰਾਨ ਜਦ ਸ਼ੱਕ ਦੇ ਆਧਾਰ ‘ ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਦੋਸ਼ੀ ਦੀ ਪਹਿਚਾਣ ਸੌਰਵ ਕੁਮਾਰ , ਵਾਸੀ ਮਲੋਟ ਵਜੋਂ ਹੋਈ ਹੈ, ਇਸੇ ਤਰ੍ਹਾਂ ਹੀ ਥਾਣਾ ਸਦਰ ਪੁਲਿਸ ਨੇ ਪਿੰਡ ਕਟੋਰੇਵਾਲਾ ਤੋ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ . ਐਸ . ਆਈ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਬਲਦੇਵ ਸਿੰਘ , ਵਾਸੀ ਕਟੋਰੇਵਾਲਾ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ । ਪੁਲਿਸ ਵਲੋਂ ਦੋਵੇਂ ਮਾਮਲਿਆਂ ਦੇ ਵਿਚ ਕਾਰਵਾਈ ਕੀਤੀ ਜਾ ਰਹੀ ਹੈc

Leave a Reply

Your email address will not be published. Required fields are marked *

Back to top button