ਮੋਟਰਸਾਈਕਲ ਬੇਕਾਬੂ ਹੋਣ ਕਾਰਨ ਦੋ ਵਿਅਕਤੀਆਂ ਦੀ ਮੌਤ, ਦੋ ਜਖ਼ਮੀ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਮੁਕਤਸਰ ਸਾਹਿਬ-ਫਿਰੋਜ਼ਪੁਰ ਮੁੱਖ ਮਾਰਗ 'ਤੇ ਮੋਟਰਸਾਈਕਲ ਬੇਕਾਬੂ ਹੋ ਕੇ ਖਾਲ 'ਚ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 2 ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਕੁਕਰੀਆਂ ਨਿਵਾਸੀ ਲਾਭ ਸਿੰਘ ਤੇ ਰਾਜ ਸਿੰਘ ਆਪਣੇ ਸਾਥੀਆਂ ਸਮੇਤ ਇਕ ਹੀ ਮੋਟਰਸਾਈਕਲ 'ਤੇ ਵਾਪਸ ਆ ਰਹੇ ਸੀ। ਪਿੰਡ ਡੋਹਕ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਖਾਲ 'ਚ ਜਾ ਡਿੱਗਿਆ। ਜਿਸ ਕਾਰਨ ਲਾਭ ਸਿੰਘ ਤੇ ਰਾਜ ਸਿੰਘ ਦੀ ਮੌਤ ਹੋ ਗਈ। ਜਦੋਂ ਕਿ ਉਨ੍ਹਾਂ ਦੇ 2 ਸਾਥੀ ਹਰਪ੍ਰੀਤ ਸਿੰਘ ਤੇ ਬਲਕਰਨ ਸਿੰਘ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਧਰ ਥਾਣਾ ਬਰੀਵਾਲਾ ਦੇ ਇੰਚਾਰਜ ਦਰਬਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਮਾਮਲਾ ਤਾਂ ਆਇਆ ਹੈ, ਪਰ ਪਰਿਵਾਰ ਵਲੋਂ ਕੋਈ ਕਾਰਵਾਈ ਨਹੀਂ ਕਰਵਾਈ ਗਈ ਹੈ।