ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ 20 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, SSOC ਫਾਜ਼ਿਲਕਾ ਦੇ ਸਬ-ਇੰਸਪੈਕਟਰ ਪ੍ਰਦੀਪ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 20 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਪਿੰਡ ਹਸਤਾ ਕਲਾਂ ਤੋਂ

ਨਸ਼ੀਲੇ ਪਦਾਰਥਾਂ ਦੀ ਖੇਪ ਚੁੱਕੀ ਸੀ, ਜਿਸ ਨੂੰ ਡਰੋਨ ਦੀ ਮੱਦਦ ਨਾਲ ਸੁੱਟਿਆ ਗਿਆ ਸੀ। ਇਸ ਦੌਰਾਨ ਉਕਤ ਵਿਅਕਤੀਆਂ ਤੇ SSOC ਫਾਜ਼ਿਲਕਾ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਐੱਫ.ਆਈ.ਆਰ ਦਰਜ ਕੀਤੀ ਗਈ ਅਤੇ ਸਪਲਾਈ ਚੇਨ ਵਿੱਚ ਸ਼ਾਮਿਲ ਹੋਰ ਸ਼ੱਕੀਆਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਜਾਰੀ ਹੈ। Author: Malout Live