District NewsMalout News

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ 29 ਅਗਸਤ ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਦਲਜੀਤ ਸਿੰਘ, ਪਲੇਸਮੈਂਟ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 29 ਅਗਸਤ 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ Equitas Small Finance Bank ਅਤੇ IIFL FINANCE LTD ਕੰਪਨੀ ਦੀਆਂ 90 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਪਲੇਸਮੈਂਟ ਅਫਸਰ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਗ੍ਰੈਜੂਏਟ ਪਾਸ ਯੋਗਤਾ ਵਾਲੇ ਨੌਜਵਾਨ (ਲੜਕੀਆਂ ਅਤੇ ਲੜਕੇ) ਭਾਗ ਲੈ ਸਕਦੇ ਹਨ।

ਪ੍ਰਾਰਥੀਆਂ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣਾ ਲਾਜ਼ਮੀ ਹੈ। ਉਪਰੋਕਤ ਯੋਗਤਾ ਪੂਰੀ ਕਰਨ ਵਾਲੇ ਨੌਜਵਾਨ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਅਸਲ ਦਸਤਾਵੇਜ ਸਮੇਤ ਫੋਟੋ ਕਾਪੀਆਂ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਅਤੇ RESUME ਜ਼ਰੂਰ ਨਾਲ ਲੈ ਕੇ ਆਉਣ। ਪ੍ਰਾਰਥੀ ਪਲੇਸਮੈਂਟ ਕੈਂਪ ਸੰਬੰਧੀ ਅਤੇ ਹੋਰ ਸੇਵਾਵਾਂ ਸੰਬੰਧੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਜ਼ਿਟ ਕਰ ਸਕਦੇ ਹਨ ਜਾਂ 98885-62317, 01633-262317 ਨੰਬਰ ਤੇ ਸੰਪਰਕ ਕਰ ਸਕਦੇ ਹਨ।

Author: Malout Live

Back to top button