10 ਸਾਲ ਤੋਂ ਅਪਡੇਟ ਨਾ ਹੋਏ ਆਧਾਰ ਕਾਰਡ ਹੋਣਗੇ ਸਸਪੈਂਡ, ਸਰਕਾਰੀ ਸੇਵਾਵਾਂ ਦਾ ਨਹੀਂ ਮਿਲੇਗਾ ਲਾਭ- ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਮੁਕਤਸਰ ਸਾਹਿਬ

ਮਲੋਟ (ਸ਼੍ਰੀ ਮੁਕਤਸਰ ਸਾਹਿਬ):   ਯੂ.ਆਈ.ਡੀ.ਏ.ਆਈ ਦੇ ਖੇਤਰੀ ਦਫ਼ਤਰ, ਚੰਡੀਗੜ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਧਾਰ ਓਪਰੇਟਰਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਲਈ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਦੌਰਾਨ ਆਧਾਰ ਕਾਰਡ ਨੂੰ ਨਵਿਆਉਣ, ਸੋਧ ਕਰਨ, ਨਵਾਂ ਆਧਾਰ ਕਾਰਡ ਬਨਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭ ਲੈਣ ਲਈ ਆਧਾਰ ਕਾਰਡ ਨੂੰ ਬੈਂਕ ਖਾਤੇ ਅਤੇ ਹੋਰ ਸੇਵਾਵਾਂ ਨਾਲ ਲਿੰਕ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਸੰਬੰਧੀ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਵੱਲੋਂ ਵੀ 31 ਜਨਵਰੀ 2023 ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਇਸ ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਰਿਸ਼ਭ ਬਾਂਸਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੱਚੇ ਦੇ 5 ਸਾਲ ਦੀ ਉਮਰ ਪੂਰੀ ਹੋਣ

ਅਤੇ ਦੁਬਾਰਾ 15 ਸਾਲ ਦੀ ਉਮਰ ਪੂਰੀ ਹੋਣ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਧਾਰ ਕਾਰਡ ਅਪਡੇਟ ਕਰਵਾਉਣਾ ਲਾਜ਼ਮੀ ਹੈ। ਉਹਨਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਨੇ ਪਿਛਲੇ 10 ਸਾਲ ਦੌਰਾਨ ਆਪਣੇ ਆਧਾਰ ਕਾਰਡ ਅਪਡੇਟ ਨਹੀਂ ਕਰਵਾਏ, ਉਹਨਾਂ ਦੇ ਆਧਾਰ ਕਾਰਡ ਮੁਲਤਵੀਂ ਹੋ ਜਾਣਗੇ ਅਤੇ ਸਰਕਾਰੀ ਸੇਵਾਵਾਂ ਲੈਣ ਵਿੱਚ ਉਹਨਾਂ ਨੂੰ ਪ੍ਰੇਸ਼ਾਨੀ ਪੇਸ਼ ਆ ਸਕਦੀ ਹੈ। ਆਧਾਰ ਕਾਰਡ ਅਪਡੇਟ ਕਰਵਾਉਣ ਲਈ ਜ਼ਿਲ੍ਹੇ ਦੇ ਸੇਵਾ ਕੇਂਦਰ, ਮਾਨਤਾ ਪ੍ਰਾਪਤ ਬੈਂਕ, ਮੇਨ ਡਾਕਘਰ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਜੇਕਰ ਜ਼ਿਲ੍ਹੇ ਦੇ ਪਿੰਡ ਵਸਨੀਕ, ਮੁਹੱਲਾ ਨਿਵਾਸੀ, ਸਕੂਲ, ਕਾਲਜ ਜਾਂ ਵਿੱਦਿਅਕ ਸੰਸਥਾਵਾਂ ਆਧਾਰ ਕਾਰਡ ਅਪਡੇਟ ਕਰਵਾਉਣ ਲਈ ਕੈਂਪ ਲਗਵਾਉਣਾ ਚਾਹੁੰਦੇ ਹੋਣ ਤਾਂ ਉਹ ਨਿਵਿਆ ਕੰਪਨੀ ਦੇ ਸੁਖਵੀਰਪਾਲ ਨਾਲ ਮੋਬਾਇਲ ਨੰਬਰ 70092-26161 ਤੇ ਸੰਪਰਕ ਕਰ ਸਕਦੇ ਹਨ। Author: Malout Live