ਦੀ ਡੱਬਵਾਲੀ ਢਾਬ ਬਹੁ-ਮੰਤਵੀ ਸਹਿਕਾਰੀ ਸਭਾ ਲਿਮਟਿਡ' ਦੀ ਸਰਬਸੰਮਤੀ ਨਾਲ ਹੋਈ ਚੋਣ

ਮਲੋਟ:- 'ਦੀ ਡੱਬਵਾਲੀ ਢਾਬ ਬਹੁ-ਮੰਤਵੀ ਸਹਿਕਾਰੀ ਸਭਾ ਲਿਮਟਿਡ' ਡੱਬਵਾਲੀ ਢਾਬ ਤਹਿਸੀਲ ਮਲੋਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ। ਜਿਸ ਵਿੱਚ ਸਾਰੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਸ. ਸੁਰਜੀਤ ਸਿੰਘ, ਗੁਰਦਿਆਲ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ, ਬਖਸ਼ਿਸ਼ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ ਅਤੇ ਗੁਰਦੀਪ ਸਿੰਘ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ।

ਇਹ ਮੈਂਬਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮਲੋਟ ਵੱਲੋਂ ਨਿਯੁਕਤ ਕੀਤੇ ਗਏ। ਇਸ ਦੌਰਾਨ ਇੰਸਪੈਕਟਰ ਸ. ਧਰਮਿੰਦਰ ਸਿੰਘ ਨੇ ਬਤੌਰ ਆਰ.ਓ ਵਜੋਂ ਸੇਵਾ ਨਿਭਾਈ। ਇਸ ਮੌਕੇ ਜਸਦੇਵ ਸਿੰਘ ਸੰਧੂ, ਭਿੰਦਰ ਸਿੰਘ ਸੰਧੂ, ਇੰਦਰਜੀਤ ਸਿੰਘ ਸੰਧੂ, ਅਵਤਾਰ ਸਿੰਘ ਅਤੇ ਸਕੱਤਰ ਸਭਾ ਹਰਬੰਸ ਸਿੰਘ ਨੇ ਚੁਣੇ ਗਏ ਸਾਰੇ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ।   Author: Malout Live