District NewsMalout News

“ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ – 2” ਤਹਿਤ ਬਲਾਕ ਪੱਧਰੀ ਖੇਡਾਂ ਸ਼੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਹੋਏ ਸਮਾਪਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ -2’ ਤਹਿਤ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ ਅੱਜ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਏ। ਇਸ ਮੌਕੇ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜਿਲ੍ਹਾ ਖੇਡ ਅਫਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਦੂਸਰੇ ਦਿਨ ਸ. ਪਰਮਿੰਦਰ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਖੇਡ ਵਿਭਾਗ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜ਼ਿਲ੍ਹਾ ਖੇਡ ਅਫਸਰ ਅਤੇ ਖੇਡ ਵਿਭਾਗ ਦੇ ਸਮੂਹ ਸਟਾਫ ਵੱਲੋਂ ਮੁੱਖ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸ.ਪਰਮਿੰਦਰ ਸਿੰਘ ਸਿੱਧੂ, ਡਿਪਟੀ ਡਾਇਰੈਕਟਰ ਨੇ ਟੀਮ ਦੀ ਹੌਂਸਲਾ ਅਫਜਾਈ ਕੀਤੀ ਅਤੇ ਟੀਮਾਂ ਨਾਲ ਜਾਣ ਪਹਿਚਾਣ ਕਰਦੇ ਹੋਏ ਵਾਲੀਬਾਲ ਅਤੇ ਕਬੱਡੀ ਦੇ ਮੈਚ ਸ਼ੁਰੂ ਕਰਵਾਏ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ,ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਰੱਸਾਕਸੀ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਦੇ ਨਤੀਜੇ ਵਜੋਂ ਅੰ-21 ਲੜਕੇ ਫੁੱਟਬਾਲ ਵਿੱਚ ਧਿਗਾਣਾ ਦੀ ਟੀਮ ਨੇ ਪਹਿਲਾ ਸਥਾਨ, ਸੰਗੂਧੋਣ ਦੀ ਟੀਮ ਨੇ ਦੂਜਾ ਸਥਾਨ ਅਤੇ ਡੇਰਾ ਭਾਈ ਮਸਤਾਨ ਦੀ ਟੀਮ ਨੇ ਤੀਜਾ ਸਥਾਨ,

ਅੰ-31 ਤੋਂ 40 ਫੁੱਟਬਾਲ ਲੜਕਿਆਂ ਵਿੱਚ ਉਦੇਕਰਨ ਦੀ ਟੀਮ ਨੇ ਪਹਿਲਾ ਸਥਾਨ, ਸੰਗੂਧੌਣ ਦੀ ਟੀਮ ਨੇ ਦੂਜਾ ਸਥਾਨ ਅਤੇ ਖੁੰਡੇ ਹਲਾਲ ਦੀ ਟੀਮ ਨੇ ਤੀਜਾ ਸਥਾਨ, ਵਾਲੀਬਾਲ ਅੰ-21 ਲੜਕੇ ਵਿੱਚ ਡੇਰਾ ਭਾਈ ਮਸਤਾਨ ਦੀ ਟੀਮ ਨੇ ਪਹਿਲਾ ਸਥਾਨ, ਡੀ.ਵੀ.ਐੱਮ ਸਕੂਲ ਦੀ ਟੀਮ ਨੇ ਦੂਜਾ ਸਥਾਨ ਅਤੇ ਗੁਰੂ ਨਾਨਕ ਕਾਲਜ ਦੀ ਟੀਮ ਨੇ ਤੀਜਾ ਸਥਾਨ, ਕਬੱਡੀ ਅੰ-21 ਨੈਸ਼ਨਲ ਸਟਾਇਲ ਵਿੱਚ ਪਿੰਡ ਗੁਲਾਬੇਵਾਲਾ ਨੇ ਪਹਿਲਾ ਸਥਾਨ, ਕੋਚਿੰਗ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਭਾਗਸਰ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਗੇਮ ਅਥਲੈਟਿਕਸ ਉਮਰ ਵਰਗ 21 ਤੋਂ 30 ਈਵੇਂਟ 800 ਮੀਟਰ ਰੇਸ ਵਿੱਚ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ, ਸੁਰਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 41 ਤੋਂ 55 ਵਿੱਚ 3000 ਮੀਟਰ ਰੇਸ ਵਿੱਚ ਬਲਕਰਨ ਸਿੰਘ ਨੇ ਪਹਿਲਾ ਸਥਾਨ, ਕਰਨਬੀਰ ਸਿੰਘ ਨੇ ਦੂਜਾ ਸਥਾਨ ਅਤੇ ਮੰਗੂ ਸਿੰਘ ਬਰਾੜ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਖੇਡ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਬਲਜੀਤ ਕੌਰ ਹਾਕੀ ਕੋਚ , ਕੰਵਲਜੀਤ ਸਿੰਘ ਹੈਂਡਬਾਲ ਕੋਚ, ਨੀਰਜ਼ ਸ਼ਰਮਾ ਕੁਸ਼ਤੀ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਅੰਕੁਸ਼ ਸੇਤੀਆ ਸਟੈਨੋ, ਜਤਿੰਦਰ ਸਿੰਘ ਕਲਰਕ ਅਤੇ ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਖੇਡ ਪ੍ਰੇਮੀ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਿਰ ਸਨ।

Author: Malout Live

Back to top button