Malout News

ਗੁਰਦਾਸ ਸਿੰਘ ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਮਨਪ੍ਰੀਤ-ਸੁਖਬੀਰ ਨੇ ਦਿੱਤਾ ਅਰਥੀ ਨੂੰ ਮੋਢਾ

ਮਲੋਟ:- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦਾਸ ਦਾ ਬੀਤੀ ਰਾਤ ਸਾਢੇ 11 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ ਸੀ।

ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਪੂਰਨ ਤੌਰ ‘ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਗੁਰਦਾਸ ਸਿੰਘ ਬਾਦਲ ਦੀ ਅਰਥੀ ਨੂੰ ਮਨਪ੍ਰੀਤ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਅਰਜਨ ਬਾਦਲ ਅਤੇ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ, ਜਗਜੀਤ ਸਿੰਘ ਹਨੀ ਫੱਤਨਵਾਲਾ, ਗੁਰਧੀਰ ਸਿੰਘ ਧੀਰਾ ਬਰਾੜ ਮਲੋਟ ਅਤੇ ਇੰਸਪੈਕਟਰ ਰਵਿੰਦਰ ਸਿੰਘ ਭੀਟੀ ਨੇ ਮੋਢਾ ਦਿੱਤਾ। ਇਸ ਮੌਕੇ ਪੁਲਸ ਦੇ ਜਵਾਨਾਂ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਕਰੀਬ ਦੋ ਵਜੇ ਪਿੰਡ ਬਾਦਲ ਦੇ ਸ਼ਮਸ਼ਾਨਘਾਟ ‘ਚ ਸਵ. ਗੁਰਦਾਸ ਸਿੰਘ ਬਾਦਲ ਦੀ ਚਿਤਾ ਨੂੰ ਮਨਪ੍ਰੀਤ ਬਾਦਲ, ਸੁਖਬੀਰ ਸਿੰਘ ਬਾਦਲ ਤੇ ਅਰਜੁਨ ਬਾਦਲ ਨੇ ਅਗਨੀ ਦਿੱਤੀ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਸ ਜੀ ਦੇ ਪ੍ਰਸ਼ੰਸਕਾਂ ਅਤੇ ਪਾਰਟੀ ਵਰਕਰਾਂ ਨੂੰ ਕੋਰੋਨਾ ਬਿਮਾਰੀ ਕਰਕੇ ਨਿੱਜੀ ਤੌਰ ‘ਤੇ ਅੰਤਿਮ ਸੰਸਕਾਰ ‘ਚ ਸ਼ਾਮਲ ਨਾ ਹੋਣ ਦੀ ਅਪੀਲ ਦੇ ਬਾਵਜੂਦ ਵੀ ਵੱਡੀ ਗਿਣਤੀ ‘ਚ ਲੋਕ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ ਅਤੇ ਦਾਸ ਜੀ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਅਰਥੀ ‘ਤੇ ਫੁੱਲਾਂ ਦੀ ਵਰਖਾ ਕੀਤੀ।

Leave a Reply

Your email address will not be published. Required fields are marked *

Back to top button