ਮਿਸ਼ਨ ਫਤਿਹ ਅਧੀਨ ਪੀ.ਪੀ. ਯੁੂਨਿਟ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਗਰਭਵਤੀ ਔਰਤਾਂ ਨੂੰ ਕੀਤਾ ਕੋਵਿਡ-19 ਸਬੰਧੀ ਜਾਗਰੂਕ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ। ਅੱਜ ਡਾ ਰੰਜੂ ਸਿੰਗਲਾ ਜਿ਼ਲ੍ਹਾ ਸਿਹਤ ਅਫਸਰ ਅਤੇ ਡਾ ਸ਼ਤੀਸ਼ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਪੀ.ਪੀ.ਯੂਨਿਟ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਸਿਹਤ ਸਟਾਫ਼, ਔਰਤ ਮਰੀਜਾਂ ਅਤੇ ਆਮ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਜਾਗਰੂਕ ਕੀਤਾ। ਇਸ ਸਮੇਂ ਡਾ ਰੰਜੂ ਨੇ ਕਿਹਾ ਕਿ ਲਾਕਡਾਊਨ ਖੁੱਲਣ ਕਾਰਣ ਸਿਹਤ ਸੇਵਾਵਾਂ ਹਸਪਤਾਲਾਂ ਵਿੱਚ ਉਪਲਬਧ ਹੋ ਗਈਆਂ ਹਨ ਅਤੇ ਗਰਭਵਤੀ ਔਰਤਾਂ ਦਾ ਇਲਾਜ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਹਨਾਂ ਸਲਾਹ ਦਿੱਤੀ ਕਿ ਹਸਪਤਾਲ ਵਿੱਚ ਗਰਭਵਤੀ ਔਰਤਾਂ, ਬੱਚਿਆਂ ਦੇ ਟੀਕਾ ਲਗਾਉਣ ਆਏ ਅਤੇ ਮਰੀਜਾਂ ਦੇ ਨਾਲ ਆਏ ਪਰਿਵਾਰਿਕ ਮੈਂਬਰਾਂ ਨੂੰ ਹਸਪਤਾਲ ਵਿੱਚ ਜ਼ਿਆਦਾ ਸਮਾਂ ਨਹੀਂ ਲਗਾਉਣਾ ਚਾਹੀਦਾ। ਉਹਨਾਂ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਮਰੀਜ਼ ਦਾ ਚੈੱਕਅੱਪ ਕਰਕੇ ਮਰੀਜ਼ ਦੀ ਬਿਮਾਰੀ ਅਤੇ ਤਕਲੀਫ ਅਨੁਸਾਰ ਇਲਾਜ ਕੀਤਾ ਜਾਂਦਾ ਹੈ। ਇਸ ਲਈ ਮਰੀਜ਼ ਦੇ ਰਿਸ਼ਤੇਦਾਰ ਨੂੂੰੰ ਵੇਟਿੰਗ ਏਰੀਏ ਵਿੱਚ ਉਡੀਕ ਕਰਨੀ ਚਾਹੀਦੀ ਹੈ ਅਤੇ ਚੈਕਅੱਪ ਲਈ ਸਿਰਫ਼ ਮਰੀਜ਼ ਹੀ ਡਾਕਟਰ ਕੋਲ ਜਾਵੇ। ਡਾ ਰਾਣਾ ਚਾਵਲਾ ਨੇ ਕਿਹਾ ਕਿ ਆਮ ਆਦਮੀ ਨੂੰ ਸਿਰਫ ਜਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਇਆ ਜਾਵੇ ਅਤੇ ਘਰ ਵਿੱਚ ਅਤੇ ਘਰ ਤੋਂ ਬਾਹਰ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਅਸੀਂ ਸਮਾਜ ਵਿੱਚ ਬਿਮਾਰੀ ਦੇ ਫੈਲਾਅ ਨੂੰ ਰੋਕ ਸਕੀਏ। ਹੱਥ ਵਾਰ ਵਾਰ ਧੋਤੇ ਜਾਣ, ਮਾਸਕ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਮੁੂੰਹ ਅਤੇ ਨੱਕ ਚੰਗੀ ਤਰ੍ਹਾਂ ਢਕਿਆ ਹੋਵੇ, ਆਪਣੇ ਚੇਹਰੇ ਨੂੰ ਛੂਹਣ ਤੋਂ ਪਹਿਲਾਂ ਸਾਬਨ ਪਾਣੀ ਨਾਲ ਧੋਤਾ ਜਾਵੇ। ਉਹਨਾਂ ਗਰਭਵਤੀ ਔਰਤਾਂ ਅਤੇ ਹੋਰ ਔਰਤਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਿਨਾਂ ਜਰੂਰੀ ਕੰਮ ਤੋਂ ਘਰ ਚੋਂ ਨਾ ਨਿਕਲਿਆ ਜਾਵੇ। ਜੇਕਰ ਮਰੀਜ਼ ਦੇ ਨਾਲ ਕਿਸੇ ਨੂੰ ਆਉਣਾ ਵੀ ਪਵੇ ਤਾਂ ਉਹ ਡਾਕਟਰ ਦੇ ਓ.ਪੀ.ਡੀ ਵਿੱਚ ਨਾ ਜਾਣ ਤਾਂ ਜ਼ੋ ਇਕੱਠ ਨੂੰ ਘਟਾਇਆ ਜਾ ਸਕੇ। ਇਸ ਮੌਕੇੇ ਸੁਖਮੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਉਹਨਾ ਦੱਸਿਆ ਕਿ ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਇਆ ਜਾਵੇ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।