ਮਿਸ਼ਨ ਫਤਿਹ ਤਹਿਤ ਐਸ.ਡੀ.ਐਮ ਮਲੋਟ ਨੇ ਜਾਗਰੂਕ ਵੈਨਾਂ ਨੂੰ ਕੀਤਾ ਰਵਾਨਾ
ਮਲੋਟ :- ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾ ਤੇ ਸ੍ਰੀ ਗੋਪਾਲ ਸਿੰਘ ਐਸ.ਡੀ.ਐਮ ਮਲੋਟ ਨੇ ਅੱਜ ਜਾਗਰੂਕ ਵੈਨਾਂ ਨੂੰ ਰਵਾਨਾ ਕੀਤਾ । ਇਸ ਮੌਕੇ ਤੇ ਬੋਲਦਿਆ ਐਸ.ਡੀ.ਐਮ ਨੇ ਦੱਸਿਆ ਕਿ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸ਼ਹਿਰ ਮਲੋਟ ਅਤੇ ਵੱਖ-ਵੱਖ ਪਿੰਡਾਂ ਵਿੱਚ ਇਹ ਜਾਗਰੂਕਾਂ ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ ਤਾਂ ਜੋ ਲੋਕ ਇਸ ਬਿਮਾਰੀ ਪ੍ਰਤੀ ਜਾਗਰੂਕ ਹੋ ਸਕਣ। ਉਹਨਾਂ ਲੋਕਾਂ ਨੇ ਇਹ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਂਦੇ ਰਹਿਣ, ਸੈਨੀਟਾਈਜਰ ਦੀ ਵਰਤੋ ਕਰਨ, ਮੂੰਹ ਤੇ ਮਾਸਕ ਲਗਾਉੁਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।