ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਵਿਡ-19 ਸਬੰਧੀ ਕੀਤਾ ਗਿਆ ਜਾਗਰੂਕ
ਸ੍ਰੀ ਮੁਕਤਸਰ ਸਾਹਿਬ :- ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ ਸਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾ ਰਮੇਸ਼ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਦੋਦਾ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਪਿੰਡ ਖਿੜਕੀਆਂ ਵਾਲਾ ਵਿਖੇ ਇਕਾਂਤਵਾਸ ਕੀਤੇ ਲੋਕਾਂ ਅਤੇ ਮਨਰੇਗਾ ਮਜ਼ਦੂਰਾਂ ਨੂੰ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਸਮੇਂ ਗੁਰਤੇਜ਼ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਗੁਰਤੇਜ਼ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਗਗਨਦੀਪ ਕੌਰ ਸੀ.ਐਮ .ਓ., ਪਰਮਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ), ਲਖਵਿੰਦਰ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ। ਬਾਹਰਲੇ ਰਾਜਾਂ ਅਤੇ ਬਾਹਰਲੇ ਦੇਸ਼ਾਂ ਤੋਂ ਲੋਕਾਂ ਨੂੰ ਜਿਨ੍ਹਾਂ ਨੂੰ ਕਿ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਨੂੰ ਘਰ ਘਰ ਜਾ ਕੇ ਦੱਸਿਆ ਕਿ ਜਿਨਾਂ ਸਮਾਂ ਉਹਨਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ, ਓਨਾ ਸਮਾਂ ਘਰਾਂ ਵਿੱਚੋਂ ਬਾਹਰ ਨਾ ਜਾਇਆ ਜਾਵੇ ਅਤੇ ਘਰ ਵਿੱਚ ਹੀ ਦੂਜੇ ਪਰਿਵਾਰ ਦੇ ਮੈਂਬਰਾਂ ਤੋਂ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜੋ ਅਸੀਂ ਸਮਾਜ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ
ਇਸ ਮੌਕੇ ਗੁਰਤੇਜ਼ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਕੋਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਉਹਨਾਂ ਨੂੰ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਉਹਨਾਂ ਇਸ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਆਪਣੇ ਕੰਮ ਵਾਲੇ ਸਥਾਨਾਂ ਤੇ ਕੰਮ ਕਰਦੇ ਸਮੇਂ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਨੱਕ ਅਤੇ ਮੂੰਹ ਨੂੰ ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਿਆ ਜਾਵੇ। ਵਾਰ ਬਾਰ ਹੱਥ ਸਾਬਨ ਨਾਲ ਧੋਤੇ ਜਾਣ ।
ਇਸ ਬਿਮਾਰੀ ਦੇ ਲੱਛਣ ਬੁਖਾਰ, ਸੁੱਕੀ ਖਾਂਸੀ, ਸਾਹ ਲੈਣ ਵਿੱਚ ਤਕਲੀਫ਼ ਅਤੇ ਥੱਕਿਆ ਹੋਇਆ ਮਹਿਸੂਸ ਕਰਨਾ ਹੈ, ਕੁਝ ਮਰੀਜਾਂ ਨੂੰ ਦਰਦ, ਵਗਦਾ ਨੱਕ, ਗਲੇ ਵਿੱਚ ਖਰਾਸ਼ ਤੇ ਦਸਤ ਦੀ ਸਮੱਸਿਆ ਆਉਂਦੀ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਕੋੋਰੋਨਾ ਵਿਅਕਤੀ ਨਾਲ ਪ੍ਰਭਾਵਿਤ ਵਿਅਕਤੀ ਦੀ ਖੰਘ ਜਾਂ ਛਿੱਕ ਦੇ ਛਿੱਟੇ ਨੂੰ ਸਾਹ ਰਾਹੀਂ ਅੰਦਰ ਲਿਜਾਉਣ ਨਾਲ, ਪ੍ਰਭਾਵਿਤ ਵਿਅਕਤੀ ਦੇ ਛਿੱਕਣ ਜਾਂ ਖਾਂਸੀ ਕਰਨ ਤੋਂ ਬਾਅਦ ਜਿਸ ਨਿਰਜੀਵ ਜਾਂ ਸਤਹ ਤੇ ਛਿੱਟੇ ਪੈ ਜਾਂਦੇ ਹਨ, ਉਸਨੂੰ ਛੂਹਣ ਤੋਂ ਬਾਅਦ ਅੱਖਾਂ, ਨੱਕ ਜਾਂ ਮੂੰਹ ਰਾਹੀਂ ਫੇਫੜਿਆਂ ਤੱਕ ਪਹੁੰਚਦੀ ਹੈ।ਇਸ ਬਿਮਾਰੀ ਤੋਂ ਬਚਣ ਲਈ ਆਪਣਾ ਮੂੰਹ ਅਤੇ ਨੱਕ ਨੂੰ ਰੁਮਾਲ,ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਿਆ ਜਾਵੇ। ਕੋਸਾ ਪਾਣੀ ਪੀਤਾ ਜਾਵੇ ਅਤੇ ਪੌਸ਼ਟਿਕ ਭੋਜਨ ਖਾਂਦਾ ਜਾਵੇ। ਉਹਨਾਂ ਅੱਗੇ ਦੱਸਿਆ ਕਿ ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ਼ ਜਾਂ ਬਾਹਰਲੇ ਰਾਜਾਂ ਤੋਂ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱਕਅੱਪ ਕਰਵਾਇਆ ਜਾਵੇ ਅਤੇ ਜਿ਼ਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।