ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਐਕਸ਼ਨ ਤਹਿਤ ਅੱਜ ਤੀਜੇ ਦਿਨ ਵੀ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਗੇਟ ਰੈਲੀਆਂ
ਮਲੋਟ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਤੇ ਸੂਬਾ ਪ੍ਰਧਾਨ ਸ. ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਸੰਬੰਧੀ ਅੱਜ ਤੀਸਰੇ ਦਿਨ ਵੀ ਵੱਖ-ਵੱਖ ਵਿਭਾਗਾਂ ਦੇ ਸਾਹਮਣੇ ਕੀਤੀਆਂ ਗਈਆਂ ਗੇਟ ਰੈਲੀਆਂ। ਕੱਲ੍ਹ ਜਿਲ੍ਹਾ ਫਰੀਦਕੋਟ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮ ਇਕੱਠੇ ਹੋ ਕੇ ਡੀ.ਸੀ ਦਫ਼ਤਰ ਫਰੀਦਕੋਟ ਵਿਖੇ ਕੀਤੀ ਜਾਵੇਗੀ ਵਿਸ਼ਾਲ ਰੋਸ ਰੈਲੀ। ਅੱਜ ਜਿਲ੍ਹਾ ਫ਼ਰੀਦਕੋਟ ਦੇ ਡੀ.ਸੀ ਦਫ਼ਤਰ, ਸਿੱਖਿਆ ਵਿਭਾਗ, ਆਬਕਾਰੀ ਅਤੇ ਕਰ ਵਿਭਾਗ, ਜ਼ਿਲ੍ਹਾ ਖਜ਼ਾਨਾ ਦਫ਼ਤਰ, ਬੀ ਐਂਡ ਆਰ (ਇਲੈਕਟਰੀਕਲ), ਸਹਿਕਾਰਤਾ ਵਿਭਾਗ ਵਿਭਾਗ, ਇੰਡਸਟਰੀ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਆਈ.ਟੀ.ਆਈ ਫਰੀਦਕੋਟ ਅਤੇ ਪਸ਼ੂ ਪਾਲਣ ਆਦਿ ਵਿਭਾਗਾਂ ਵਿੱਚ ਗੇਟ ਰੈਲੀਆਂ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਤੇ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਦੇਸਰਾਜ ਗੁਰਜਰ ਜ਼ਿਲ੍ਹਾ ਵਿੱਤ ਸਕੱਤਰ, ਸੇਵਕ ਸਿੰਘ ਜਨਰਲ ਸਕੱਤਰ, ਸੁਖਵਿੰਦਰ ਸਿੰਘ ਪ੍ਰਧਾਨ,
ਜਸਵਿੰਦਰ ਸਿੰਘ ਸਾਬਕਾ ਪ੍ਰਧਾਨ, ਵਿਨੈ ਅਰੋੜਾ ਜਨਰਲ ਸਕੱਤਰ ਆਬਕਾਰੀ ਤੇ ਕਰ ਵਿਭਾਗ, ਕੁਲਵਿੰਦਰ ਸਿੰਘ ਅਟਵਾਲ ਪ੍ਰਧਾਨ, ਰਮੇਸ਼ ਕੁਮਾਰ ਜਨਰਲ ਸਕੱਤਰ, ਹਰਜਿੰਦਰ ਸਿੰਘ ਸੀਨੀਅਰ ਸਹਾਇਕ, ਅਮਰਜੀਤ ਸਿੰਘ ਪੰਨੂ ਪ੍ਰਧਾਨ, ਮਨਜੀਤ ਕੌਰ ਵਿੱਤ ਸਕੱਤਰ, ਸੁਖਜਿੰਦਰ ਸਿੰਘ ਸਿੱਖਿਆ ਵਿਭਾਗ, ਕੁਲਵਿੰਦਰ ਸਿੰਘ ਪ੍ਰਧਾਨ ਸਮਾਜਿਕ ਸੁਰੱਖਿਆ ਵਿਭਾਗ, ਗੁਰਮੀਤ ਸਿੰਘ ਵਿੱਤ ਸਕੱਤਰ ਸਹਿਕਾਰਤਾ, ਦੀਪਕ ਕੁਮਾਰ ਇੰਡਸਟਰੀ ਵਿਭਾਗ, ਰਵਿੰਦਰ ਸਿੰਘ ਵਿੱਤ ਸਕੱਤਰ ਆਬਕਾਰੀ ਤੇ ਕਰ ਵਿਭਾਗ, ਯੂਨੀਕ ਕੁਮਾਰ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਕੁਲਦੀਪ ਸਿੰਘ ਆਈ.ਟੀ.ਆਈ ਵਿਭਾਗ, ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਪਸ਼ੂ ਪਾਲਣ ਵਿਭਾਗ ਆਦਿ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਨਾਲ ਲੰਮੇ ਸਮੇਂ ਤੋਂ ਮੀਟਿੰਗਾਂ ਨਾ ਹੋਣ ਕਾਰਨ ਸਮੁੱਚੇ ਮੁਲਾਜ਼ਮਾਂ, ਮੁਲਾਜ਼ਮ ਜਥੇਬੰਦੀਆਂ ਅਤੇ ਭਰਾਤਰੀ ਜੱਥੇਬੰਦੀਆਂ ਵਿਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਮਾਣਯੋਗ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਸਕਰਾਤਮਿਕ ਸੋਚ ਰੱਖਦੇ ਹੋਏ ਮੁਲਾਜ਼ਮ ਜੱਥੇਬੰਦੀਆਂ ਨਾਲ ਪੈਨਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ। Author: Malout Live