ਚੈਰੀਟੇਬਲ ਪ੍ਰੋਗਰਾਮ ਤਹਿਤ ਸਾਂਝ ਕੇਂਦਰ ਸਦਰ ਮਲੋਟ ਵੱਲੋਂ ਲੋੜਵੰਦ ਪਰਿਵਾਰ ਨੂੰ ਘਰੇਲੂ ਰਾਸ਼ਨ ਕੀਤਾ ਗਿਆ ਤਕਸੀਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਉਨਿਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਸਦਰ ਮਲੋਟ ਵੱਲੋਂ ਅੱਜ
ਚੈਰੀਟੇਬਲ ਪ੍ਰੋਗਰਾਮ ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰ ਸੰਦੀਪ ਕੌਰ ਵਿਧਵਾ ਨਸੀਬ ਸਿੰਘ ਵਾਸੀ ਪਿੰਡ ਮਲੋਟ ਨੂੰ ਘਰ ਵਿੱਚ ਵਰਤਿਆ ਜਾਣ ਵਾਲਾ ਘਰੇਲੂ ਸਮਾਨ ਦਿੱਤਾ। ਇਸ ਮੌਕੇ ਸਬ-ਡਿਵੀਜ਼ਨ ਮਲੋਟ ਇੰਚਾਰਜ ਏ.ਐੱਸ.ਆਈ ਅਮਨਪ੍ਰੀਤ ਸਿੰਘ, ਸਾਂਝ ਕੇਂਦਰ ਸਦਰ ਮਲੋਟ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਹਾਜ਼ਿਰ ਸਨ। Author: Malout Live