ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭਲਾਈਆਣਾ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਲਈ ਬੱਸ ਨੂੰ ਕੀਤਾ ਰਵਾਨਾ
ਮਲੋਟ (ਗਿੱਦੜਬਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼੍ਰੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੇ ਪਿੰਡ ਭਲਾਈਆਣਾ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਦੇ ਗਰੂ ਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਯਾਤਰਾ ਬੱਸ ਵਿੱਚ 43 ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ
ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿੱਚ ਉਨ੍ਹਾਂ ਦੇ ਸਫ਼ਰ ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਬੱਸਾਂ ਰਾਹੀਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। Author: Malout Live