ਐੱਸ.ਐੱਮ.ਓ ਸੁਨੀਲ ਬਾਂਸਲ ਦੀ ਅਗਵਾਈ ਹੇਠ ਮਿਸ਼ਨ ਇੰਦਰਧਨੁਸ਼ ਤਹਿਤ ਸਰਕਾਰੀ ਹਸਪਤਾਲ ਮਲੋਟ ਵਿਖੇ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ
ਮਲੋਟ: ਸਿਵਲ ਸਰਜਨ ਡਾ. ਰੀਟਾ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਐੱਮ.ਓ ਡਾ. ਸੁਨੀਲ ਬਾਂਸਲ ਦੀ ਅਗਵਾਈ ਵਿੱਚ ਮਿਸ਼ਨ ਇੰਦਰਧਨੁਸ਼ ਤਹਿਤ ਸਰਕਾਰੀ ਹਸਪਤਾਲ ਮਲੋਟ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ। ਇਸ ਸਮੇਂ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਕਿਸੇ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਜਾਂ ਜਿਹਨਾਂ ਦਾ ਟੀਕਾਕਰਣ ਅਧੂਰਾ ਹੈ, ਉਨ੍ਹਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਇੰਦਰਧਨੁਸ਼ ਦਾ ਪਹਿਲਾ ਰਾਊਂਡ 11 ਸਤੰਬਰ ਤੋਂ 16 ਸਤੰਬਰ, ਦੂਸਰਾ ਰਾਊਂਡ 9 ਅਕਤੂਬਰ ਤੋਂ 14 ਅਕਤੂਬਰ
ਅਤੇ ਤੀਸਰਾ ਰਾਊਂਡ 20 ਨਵੰਬਰ ਤੋਂ 25 ਨਵੰਬਰ ਤੱਕ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰ ਧਨੁਸ਼ ਤਹਿਤ ਵੱਖ-ਵੱਖ ਥਾਂਵਾਂ ਤੇ ਸੈਸ਼ਨ (ਕੈਂਪ) ਲਗਾਏ ਜਾ ਰਹੇ ਹਨ, ਜਿੰਨਾ ਵਿੱਚੋਂ ਕੁੱਝ ਕੈਂਪ ਹਾਈ ਰਿਸਕ ਥਾਵਾਂ ਵਿੱਚ ਲਗਾਏ ਜਾਣੇ ਹਨ। ਜਿੰਨ੍ਹਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ 100% ਵੈਕਸੀਨੇਸ਼ਨ ਲਗਾਉਣ ਦਾ ਟੀਚਾ ਹੈ। ਇਸ ਮਿਸ਼ਨ ਤਹਿਤ ਉਸਾਰੀ ਅਧੀਨ ਇਮਾਰਤਾਂ, ਭੱਠਿਆਂ ਅਤੇ ਸ਼ੈਲਰਾਂ ਦੀ ਆਬਾਦੀ ਨੂੰ ਵੀ ਕਵਰ ਕੀਤਾ ਜਾਵੇਗਾ। ਓਹਨਾਂ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਤਹਿਤ ਦਸੰਬਰ 2023 ਤੱਕ ਐਮਆਰ ਦਾ ਟੀਚਾ ਪੂਰਾ ਕਰਨ ਦਾ ਉਦੇਸ਼ ਰੱਖਿਆ ਗਿਆ ਹੈ। ਇਸ ਮੌਕੇ ਜਸਬੀਰ ਕੌਰ, ਸੁਖਨਪਾਲ ਸਿੰਘ ਅਤੇ ਆਸ਼ਾ ਵਰਕਰਾਂ ਹਾਜਿਰ ਸਨ। Author: Malout Live