ਸਵੱਛ ਭਾਰਤ ਮਿਸ਼ਨ ਤਹਿਤ 19.38 ਕਰੋੜ ਰੁਪਏ ਦੀ ਲਾਗਤ ਨਾਲ ਜਲਦੀ ਸੀਵਰੇਜ਼ ਟਰੀਟਮੈਂਟ ਪਲਾਟ ਦਾ ਕੀਤਾ ਜਾਵੇਗਾ ਨਵੀਨੀਕਰਨ- ਡਿਪਟੀ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਇਸ ਗੱਲ ਦਾ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਮੰਡੀ ਬਰੀਵਾਲਾ ਵਿਖੇ ਸ਼ੁਰੂ ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜਾ ਲੈਣ ਮੌਕੇ ਕੀਤਾ। ਮੰਡੀ ਬਰੀਵਾਲਾ ਵਿਖੇ ਸੀਵਰੇਜ਼ ਟਰੀਟਮੈਂਟ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲਦੀ ਸੀਵਰੇਜ਼ ਬੋਰਡ ਵੱਲੋਂ ਸੀਵਰੇਜ਼ ਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਵੱਛ ਭਾਰਤ ਮਿਸ਼ਨ-2 ਤਹਿਤ 19.38 ਕਰੋੜ ਦੀ ਲਾਗਤ ਨਾਲ ਸੀਵਰੇਜ਼ ਟਰੀਟਮੈਂਟ ਦਾ ਨਵੀਨੀਕਰਨ ਕੀਤਾ ਜਾਵੇਗਾ। ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਖੇ
ਸਕੂਲ ਆਫ ਐਮੀਨੇਸ਼ਨ ਦਾ ਜਾਇਜਾ ਲੈਂਦਿਆਂ ਕਿਹਾ ਇਸ ਸਕੂਲ ਵਿੱਚ ਜਲਦੀ ਨਵੀਂ ਬਿਲਡਿੰਗ ਦੀ ਸ਼ੁਰੂਆਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੰਡੀ ਬਰੀਵਾਲਾ ਵਿਖੇ ਜਲਦੀ ਆਮ ਆਦਮੀ ਕਲੀਨਿਕ ਦੀ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ। ਆਪਣੇ ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰ ਤੁਹਾਡੇ ਦੁਆਰ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ, ਸ਼੍ਰੀ ਰਜਨੀਸ਼ ਅਗਰਵਾਲ ਕਾਰਜ ਸਾਧਕ ਅਫਸਰ, ਸ਼੍ਰੀ ਰਾਕੇਸ਼ ਮੋਹਨ ਮੱਕੜ ਐੱਸ.ਡੀ.ਓ ਸੀਵਰੇਜ਼ ਬੋਰਡ ਵੀ ਮੌਜੂਦ ਸਨ।਼ Author: Malout Live