ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਮੌੜ ਵਿਖੇ ਆਰ.ਓ ਦਾ ਕੀਤਾ ਉਦਘਾਟਨ
ਮਲੋਟ: ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਮੌੜ ਵਿਖੇ ਲਗਾਏ ਗਏ ਜੋਤੀ ਫਾਊਡੇਸ਼ਨ ਦੇ ਆਰ.ਓ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਜੋਤੀ ਫਾਊਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਣੀ ਇੱਕ ਕੁਦਰਤ ਦੀ ਵੱਡਮੁੱਲੀ ਦਾਤ ਹੈ, ਸਾਨੂੰ ਇਸ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਸ਼ੁੱਧ ਪੀਣ ਵਾਲੇ ਪਾਣੀ ਦੇ ਮਹੱਤਵ ਦੀ ਗੱਲ ਕਰਦੇ ਕਿਹਾ ਕਿ ਸਾਫ ਪਾਣੀ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ।
ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਆਰ.ਓ ਦੀ ਸਹੀ ਢੰਗ ਨਾਲ ਵਰਤੋਂ ਕਰਨ ਅਤੇ ਉੱਚਿਤ ਦੇਖਭਾਲ ਕਰਨ। ਸਵੱਛਤਾ ਹੀ ਸੇਵਾ ਪਖਵਾੜੇ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਨੂੰ ਸਾਫ-ਸੁਥਰਾ ਰੱਖਣ ਦੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਝੋਨੇ ਦੀ ਪਰਾਲੀ ਦਾ ਅਧੁਨਿਕ ਤਰੀਕੇ ਨਾਲ ਪ੍ਰਬੰਧ ਕੀਤਾ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। Author: Malout Live