ਸਰਕਾਰ ਤੁਹਾਡੇ ਦੁਆਰ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਫਕਰਸਰ ਵਿਖੇ ਲਗਾਇਆ ਸੁਵਿਧਾ ਕੈਂਪ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਜਿਲ੍ਹੇ ਦੇ ਪੇਂਡੂ ਏਰੀਏ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਡਾ. ਰੂਹੀ ਦੂੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਗਿੱਦੜਬਾਹਾ ਬਲਾਕ ਦੇ ਪਿੰਡ ਫਕਰਸਰ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਥੇਹੜੀ ਅਤੇ ਘੱਗਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਸੁਵਿਧਾ ਕੈਂਪ ਵਿੱਚ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਵਸਨੀਕਾਂ ਦੀਆ ਬਿਜਲੀ, ਪਾਣੀ, ਪੈਨਸ਼ਨਾਂ, ਡਾਕਟਰੀ ਸਹੂਲਤਾਂ, ਆਯੂਸ਼ਮਾਨ ਬੀਮਾਂ ਯੋਜਨਾ, ਲਾਭਪਾਤਰੀ ਨਾਲ ਸੰਬੰਧਿਤ ਮੁਸ਼ਕਿਲਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਨੂੰ ਇਹਨਾਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਹੁਕਮ ਦਿੱਤੇ। ਉਹਨਾਂ ਆਪਣੇ ਇਸ ਦੌਰੇ ਦੌਰਾਨ ਇਹ ਵੀ ਐਲਾਨ ਕੀਤਾ ਕਿ ਜਿਸ ਸਮੱਸਿਆ ਦੇ ਹੱਲ ਲਈ ਉਹਨਾਂ ਨੂੰ ਅਰਜੀ ਦਿੱਤੀ ਗਈ ਹੈ,
ਇਸ ਅਰਜੀ ਤੇ ਕੀਤੀ ਗਈ ਕਾਰਵਾਈ ਸੰਬੰਧਿਤ ਵਿਭਾਗ ਅਤੇ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਸੂਚਿਤ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਜਿਲ੍ਹੇ ਦੇ ਬਲਾਕ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਪਿੰਡਾਂ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਅਫਸਰ ਸਹਿਬਾਨਾਂ ਵੱਲੋਂ ਖੁੱਦ ਮੌਕੇ ਤੇ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਜਲਦ ਤੋਂ ਜਲਦ ਹੱਲ ਕਰਵਾਉਣ ਦੇ ਪਾਬੰਦ ਹੋਣਗੇ। ਉਹਨਾਂ ਦੱਸਿਆ ਕਿ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਖੁੱਦ 17 ਅਗਸਤ ਨੂੰ ਫੱਤਾ ਕੇਰਾ, ਹਾਕੂਵਾਲਾ ਅਤੇ ਵੜਿੰਗ ਖੇੜਾ, 24 ਅਗਸਤ ਨੂੰ ਬੁੱਟਰ ਬਖੂਹਾ ਵਿਖੇ ਪਿੰਡ ਬਬਾਣੀਆਂ, ਮਧੀਰ ਅਤੇ 31 ਅਗਸਤ ਨੂੰ ਪਿੰਡ ਹਰਾਜ ਵਿਖੇ ਕੋਟਲੀ ਸੰਘਰ ਅਤੇ ਖੋਖਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਸੁਵਿਧਾ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕੌਰ ਸਿੰਘ ਸਰਪੰਚ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। Author: Malout Live