District News

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵੱਲੋਂ ਭਲਕੇ ਕੀਤਾ ਜਾਵੇਗਾ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ

ਸ੍ਰੀ ਮੁਕਤਸਰ ਸਾਹਿਬ:- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਤੇਜ਼ ਕਰਦਿਆਂ ਭਲਕੇ 15 ਸਤੰਬਰ ਐਤਵਾਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਦਿਲਬਾਗ ਸਿੰਘ ਅਤੇ ਜਸਕਰਨ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਯੂਨੀਅਨ ਵੱਲੋਂ ਪਹਿਲਾਂ ਹੀ ਸੰਗਰੂਰ ‘ਚ ਪਿਛਲੇ ਹਫ਼ਤੇ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ, ਹੁਣ ਮੰਤਰੀ ਦੀ ਕੋਠੀ ਸਾਹਮਣੇ ਮੁਜ਼ਾਹਰਾ ਕਰਕੇ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕਰਨਗੇ। ਜਥੇਬੰਦੀ ਦੀਆਂ ਮੰਗਾਂ ‘ਚ ਰੋਪੜ ਜੇਲ ਭੇਜੇ ਬੇਰੁਜ਼ਗਾਰ ਅਧਿਆਪਕਾਂ ਦੀ ਰਿਹਾਈ, ਕੇਸ ਰੱਦ ਕਰਵਾਉਣ, ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ, ਮਾਸਟਰ ਕਾਡਰ ਦੀ ਭਰਤੀ ਲਈ ਗ੍ਰੈਜੂਏਸ਼ਨ ‘ਚੋਂ 55 ਫੀਸਦੀ ਅੰਕਾਂ ਦੀ ਸ਼ਰਤ ਖਤਮ ਕਰਕੇ ਨੈਸ਼ਨਲ ਕੌਂਸਲ ਆਫ਼ ਟੀਚਰਜ਼ ਐਜੂਕੇਸ਼ਨ ਦੀਆਂ ਹਦਾਇਤਾਂ ਰਾਹੀਂ ਭਰਤੀ ਕੀਤੇ ਜਾਣ , ਨੌਕਰੀ ਉਡੀਕਦਿਆਂ ਆਪਣੀ ਉਮਰ-ਹੱਦ ਲੰਘਾ ਚੁੱਕੇ ਉਮੀਦਵਾਰਾਂ ਪ੍ਰਤੀ ਵਿਚਾਰ ਕਰਦਿਆਂ ਉਮਰ ਹੱਦ 42 ਸਾਲ ਕੀਤੇ ਜਾਣ ਅਤੇ 2 ਸਾਲ ਐਕਸ਼ਟੈਨਸ਼ਨ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਸੇਵਾਮੁਕਤ ਕਰਕੇ ਨਵੇਂ ਉਮੀਦਵਾਰਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਸ਼ਾਮਲ ਹੈ।

Leave a Reply

Your email address will not be published. Required fields are marked *

Back to top button