ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਬੂੜਾ ਗੁੱਜ਼ਰ ਰੋਡ, ਗੋਨਿਆਨਾ ਰੋਡ ਅਤੇ ਬੱਸ ਸਟੈਂਡ ਵਿਖੇ ਸਵੇਰੇ 05 ਵਜੇ ਚਲਾਇਆ ਸਰਚ ਅਭਿਆਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਜਿਸ ਤਹਿਤ ਜਿਲ੍ਹਾ ਪੁਲਿਸ ਮੁੱਖੀ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਵੱਲੋਂ ਜਿਲ੍ਹਾ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ, ਜਿਸ ਦੇ ਚੱਲਦਿਆ ਨਸ਼ੇ ਦੇ ਖਿਲਾਫ ਦਿਨ ਪ੍ਰਤੀ ਦਿਨ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਕੁਲਵੰਤ ਰਾਏ ਐੱਸ.ਪੀ.(ਐੱਚ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਮੁੱਖੀ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਫੋਰਸ ਜਿਸ ਵਿੱਚ ਸ਼੍ਰੀ ਅਵਤਾਰ ਸਿੰਘ ਡੀ.ਐੱਸ.ਪੀ (ਐੱਚ), ਸ਼੍ਰੀ ਬਲਕਾਰ ਸਿੰਘ ਸੰਧੂ ਡੀ.ਐੱਸ.ਪੀ ਮਲੋਟ, ਸ਼੍ਰੀ ਰਾਜੇਸ਼ ਸਨੇਹੀ ਬੱਤਾ ਡੀ.ਐੱਸ.ਪੀ (ਡੀ) ਅਤੇ 100 ਦੇ ਕ੍ਰੀਬ ਅਧਿਕਾਰੀਆਂ/ਕ੍ਰਮਚਾਰੀਆਂ ਵੱਲੋਂ ਚੜ੍ਹਦੀ ਸਵੇਰ ਸੁਭਾ 05 ਵਜ਼ੇ ਤੋਂ ਲੈ ਕੇ ਬੂੜਾ ਗੁੱਜ਼ਰ ਰੋਡ, ਗੋਨਿਆਣਾ ਰੋਡ ਅਤੇ ਬੱਸ ਸਟੈਂਡ ਵਿਖੇ ਏਰੀਏ ਨੂੰ ਨਾਕੇ ਲਗਾ ਕੇ ਸੀਲ ਕਰਨ ਤੋਂ ਬਾਅਦ ਸ਼ੱਕੀ ਪੁਰਸ਼ਾਂ ਦੇ ਘਰਾਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਅਤੇ ਨਾਲ ਹੀ ਏਰੀਏ ਅੰਦਰ ਨਾਕਾਬੰਦੀ ਕਰ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਵੀ ਆਰੰਭੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਦੌਰਾਨ 600 ਨਸ਼ੀਲੀਆਂ ਗੋਲੀਆਂ, 30 ਬੋਤਲਾਂ ਨਜ਼ਾਇਜ਼ ਸਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਦੌਰਾਨ ਮਿਤੀ 01.04.2023 ਨੂੰ ਕੋਟਕਪੂਰਾ ਰੋਡ ਸਪੇਅਰ ਪਾਰਟ ਦੀ ਦੁਕਾਨ ਵਿੱਚੋਂ ਨਗਦੀ ਤੇ ਸਮਾਨ ਚੋਰੀ ਕਰਨ ਵਾਲੇ ਅਤੇ ਘਾਹ ਮੰਡੀ ਚੌਂਕ ਵਿੱਚ ਦੁਕਾਨ ਦਾ ਚੋਰੀ ਦੀ ਨੀਅਤ ਨਾਲ ਸ਼ਟਰ ਭੰਨਣ ਵਾਲੇ 03 ਦੋਸ਼ੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 03 ਸ਼ੱਕੀ ਮੋਟਰਸਾਇਕਲ ਬਰਾਮਦ ਕੀਤੇ ਹਨ ਜਿਨ੍ਹਾਂ ਦੇ ਕਾਗਜ਼ਾਤ ਚੈੱਕ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਦੱਸਿਆ ਕਿ ਜਿਲ੍ਹਾਂ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਖਿਲਾਫ ਕਾਰਵਾਈ ਇਸੇ ਤਰ੍ਹਾਂ ਚੱਲਦੀ ਰਹੇਗੀ ਉਨ੍ਹਾਂ ਲੋਕਾਂ ਤੋ ਸਹਿਯੋਗ ਦੀ ਮੰਗ ਕਰਦਿਆ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ੇ ਵੇਚ ਰਿਹਾ ਹੈ ਜਾਂ ਤੁਸੀ ਕੋਈ ਹੋਰ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹਾਂ ਤਾਂ ਤੁਸੀ ਸਾਡੇ ਹੈਲਪ ਲਾਇਨ ਨੰਬਰ 8054942100 ਤੇ ਵੱਟਸਐਪ ਮੈਸਿਜ ਰਾਂਹੀ ਜਾਂ ਫੋਨ ਕਾਲ ਰਾਹੀ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। Author: Malout Live