ਮਲੋਟ ਵਿਖੇ ਬਾਲ ਮਜ਼ਦੂਰੀ ਤੇ ਬਾਲ ਭਿਖਿਆ ਸਬੰਧੀ ਕੀਤੀ ਅਚਨਚੇਤ ਚੈਕਿੰਗ

ਮਲੋਟ:- ਗੋਪਾਲ ਸਿੰਘ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਦੇ ਆਦੇਸ਼ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਮਲੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧ ਵਿਚ ਉਪ ਮੰਡਲ ਮੈਜਿਸਟ੍ਰੇਟ ਵਲੋਂ ਦੱਸਿਆ ਗਿਆ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ , ਕਿਉਂਕਿ ਬੱਚੇ ਹੀ ਸਾਡੇ ਸਮਾਜ ਦੀ ਨੀਂਹ ਹਨ , ਜੇਕਰ ਸਮਾਜ ਦੀ ਨੀਂਹ ਹੀ ਕਮਜ਼ੋਰ ਹੋਵੇਗੀ , ਤਾਂ ਅਸੀਂ ਚੰਗੇ ਅਤੇ ਮਜ਼ਬੂਤ ਸਮਾਜ ਦੀ ਸਿਰਜਨਾ ਕਿਵੇਂ ਕਰ ਸਕਦੇ ਹਾਂ। ਇਸ ਸਬੰਧ ਵਿਚ ਸੀਮਤੀ ਅਨ ਬਾਲਾ ਬਾਲ ਸੁਰੱਖਿਆ ਅਫ਼ਸਰ ਸਾਹਿਬ ਚੈਕਿੰਗ ਵਲੋਂ ਦੱਸਿਆ ਗਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਲਾਕ ਪੱਧਰੀ ਬਾਲ ਸੁਰੱਖਿਆ ਕਮੇਟੀ ਦਾ ਗਠਨ ਕੀਤਾ ਗਿਆ ਹੈ , ਜਿਸ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਲੱਗ - ਅਲੱਗ ਥਾਵਾਂ ' ਤੇ ਜਾ ਕੇ ਚੈਕਿੰਗ ਕੀਤੀ ਜਾਣੀ ਲਾਜ਼ਮੀ ਹੈ। ਇਸ ਸਬੰਧ ਵਿਚ ਉਪ ਮੰਡਲ ਮੈਜਿਸਟ੍ਰੇਟ ਮਲੋਟ ਗੋਪਾਲ ਸਿੰਘ ਦੇ ਆਦੇਸ਼ਾਂ ਤਹਿਤ ਗਠਿਤ ਟੀਮ ਵਲੋਂ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਮਲੋਟ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਸਮੇਂ ਸ੍ਰੀਮਤੀ ਗੁਰਦੀਪ ਕੌਰ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ਮਲੋਟ , ਬਲਜਿੰਦਰ ਸਿੰਘ ਟ੍ਰੈਫ਼ਿਕ ਇੰਚਾਰਜ ਮਲੋਟ , ਬਲਜੀਤ ਸਿੰਘ ਲੇਬਰ ਇਨਫੋਰਸਮੈਂਟ ਅਫ਼ਸਰ ਮਲੋਟ ਅਤੇ ਡਾ : ਕੁਸ਼ਲਦੀਪ ਸਿੰਘ ਮੌਜੂਦ ਸਨ ।