ਮੰਡਲ ਮਲੋਟ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੇਂਦਰ ਸਰਕਾਰ ਦੀ ਅਰਥੀ ਸਾੜ ਰੈਲੀ ਕੀਤੀ ਗਈ
ਮਲੋਟ: ਬੀਤੇ ਦਿਨੀਂ ਮੰਡਲ ਮਲੋਟ ਦੀਆਂ ਵੱਖ-ਵੱਖ ਜੱਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ (ਵਿਗਿਆਨਕ), ਟੈਕਨੀਕਲ ਸਰਵਿਸ ਯੂਨੀਅਨ (ਭੰਗਲ), P.S.E.B ਇੰਪਲਾਈ ਫੈਡਰੇਸ਼ਨ ਅਤੇ ਪੈਨਸ਼ਨਰਜ ਐਸੋਸੀਏਸ਼ਨ ਮੰਡਲ ਮਲੋਟ ਵੱਲੋਂ ਸਾਂਝੇ ਤੌਰ ਤੇ ਕੇਂਦਰ ਸਰਕਾਰ ਦੀ ਅਰਥੀ ਸਾੜ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਬਿਜਲੀ ਬਿੱਲ 2022 ਨੂੰ ਮਹਾਂਰਾਸ਼ਟਰ ਦੀ ਸਰਕਾਰ ਨੇ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਬਿਜਲੀ ਕਾਰਪੋਰੇਸ਼ਨ ਦੇ ਵੰਡ ਖੇਤਰ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਲਈ ਫੈਸਲਾ ਕੀਤਾ ਗਿਆ ਹੈ।
ਜਿਸ ਦੇ ਵਿਰੋਧ ਵਿੱਚ ਇੰਜੀਨੀਅਰ ਅਤੇ ਕਰਮਚਾਰੀ 72 ਘੰਟਿਆ ਦੀ ਹੜਤਾਲ ਤੇ ਚਲੇ ਗਏ ਹਨ ਅਤੇ 18 ਜਨਵਰੀ ਨੂੰ ਅਣਮਿੱਥੇ ਸਮੇ ਲਈ ਹੜਤਾਲ ਤੇ ਜਾ ਰਹੇ ਹਨ। ਮਲੋਟ ਮੰਡਲ ਦੀਆਂ ਵੱਖ-ਵੱਖ ਜੱਥੇਬਦੀਆਂ ਵੱਲੋਂ ਮਹਾਰਾਸ਼ਟਰ ਦੇ ਬਿਜਲੀ ਕਾਮਿਆਂ ਦੇ ਘੋਲ ਦੀ ਹਮਾਇਤ ਕੀਤੀ ਗਈ ਅਤੇ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ ਅਰਥੀ ਸਾੜ ਰੈਲੀ ਕੀਤੀ ਗਈ। ਰੈਲੀ ਨੂੰ ਭੁਪਿੰਦਰ ਸਿੰਘ, ਹਰਪਾਲ ਸਿੰਘ, ਜਗਰੂਪ ਸਿੰਘ, ਮਨਮੋਹਨ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਨੱਥਾ ਸਿੰਘ, ਮੋੜਾ ਸਿੰਘ, ਜੋਤ ਸਿੰਘ ਨੇ ਸੰਬੋਧਨ ਕੀਤਾ। Author: Malout Live