ਡੇਅਰੀ ਵਿਕਾਸ ਵਿਭਾਗ ਵੱਲੋਂ ਜਿਲ੍ਹੇ ਵਿੱਚ ਦੁੱਧ ਉਤਪਾਦਨ ਅਤੇ ਸਵੈ ਰੋਜ਼ਗਾਰ ਵਧਾਉਣ ਦੇ ਮੰਤਵ ਨਾਲ ਚਲਾਈਆਂ ਜਾ ਰਹੀਆਂ ਹਨ ਵੱਖ-ਵੱਖ ਸਕੀਮਾਂ-ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ

ਮਲੋਟ:- ਡੇਅਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡਿਪਟੀ ਡਾਇਰੈਕਟਰ ਨਿਰਵੈਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਜਿਲ੍ਹੇ ਵਿੱਚ ਦੁੱਧ ਉਤਪਾਦਨ ਅਤੇ ਸਵੈ-ਰੋਜ਼ਗਾਰ ਵਧਾਉਣ ਦੇ ਮੰਤਵ ਨਾਲ ਵੱਖ-ਵੱਖ ਅਗਾਂਹਵਧੂ ਸਕੀਮਾਂ ਵਿੱਚ ਕਿਸਾਨਾਂ ਨੂੰ ਭਰਪੂਰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ। ਵਿਭਾਗ ਵੱਲੋਂ ਜਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਮੱਝਾਂ ਅਤੇ ਗਊਆਂ ਦੇ ਡੇਅਰੀ ਫਾਰਮ ਸਥਾਪਿਤ ਕਰਨ ਲਈ ਵੱਖ-ਵੱਖ ਮੱਦਾ ਅਧੀਨ ਸਬਸਿਡੀ ਦੇ ਤੌਰ ਤੇ ਵਿੱਤੀ ਸਹਾਇਤਾਂ ਦਿੱਤੀ ਜਾ ਰਹੀ ਹੈ। ਉਹਨਾ ਦੱਸਿਆ ਕਿ ਵਿਭਾਗ ਵੱਲੋਂ ਪਸ਼ੂਆ ਦੀ ਸਾਂਭ ਸੰਭਾਲ ਲਈ ਦੁੱਧ ਉਤਪਾਦਕਾਂ ਨੂੰ ਦੋ ਹਫਤਾ ਡੇਅਰੀ ਸਿਖਲਾਈ ਕੋਰਸ ਵੀ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਪਸ਼ੂਆਂ ਦੇ ਸ਼ੈੱਡ, ਫੋਡਰ ਹਾਰਵੈਸਟਰ, ਮਿਲਕ ਡਿਸਪੈਸਰਿੰਗ ਯੂਨਿਟ ਆਦਿ ਡੇਅਰੀ ਉਪਕਰਨਾਂ ਤੇ ਵੀ ਸਬਸਿਡੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਕੀਮਾਂ ਸੰਬੰਧੀ ਜਾਣਕਾਰੀ ਲਈ ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਫੇਸ ਬੁਕ ਪੇਜ਼ ਤੇ ਵਿਜਿਟ ਕੀਤਾ ਜਾ ਸਕਦਾ ਹੈ। Author : Malout Live