ਪੰਜਾਬ ਯੂਨੀਵਰਸਿਟੀ ਦੇ VC ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮਲੋਟ (ਪੰਜਾਬ): ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੇ ਪ੍ਰੋ. ਰਾਜ ਕੁਮਾਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਦੀ ਥਾਂ 'ਤੇ ਹੁਣ ਡਾ. ਰੇਣੂ ਵਿਜ ਨੂੰ ਕਾਰਜਕਾਰੀ ਵਾਈਸ ਚਾਂਸਲਰ ਬਣਾਇਆ ਗਿਆ ਹੈ।
ਦੱਸਣਯੋਗ ਹੈ ਕਿ ਪ੍ਰੋ. ਰਾਜ ਕੁਮਾਰ ਦੀ ਪੰਜਾਬ ਯੂਨੀਵਰਸਿਟੀ 'ਚ ਵਾਈਸ ਚਾਂਸਲਰ ਦੇ ਤੌਰ 'ਤੇ ਸਾਲ 2018 'ਚ ਨਿਯੁਕਤੀ ਹੋਈ ਸੀ। ਇਸ ਤੋਂ ਬਾਅਦ ਸਾਲ 2021 'ਚ ਉਨ੍ਹਾਂ ਨੂੰ ਐਕਸਟੈਂਸ਼ਨ ਦਿੱਤੀ ਗਈ ਸੀ। ਉਨ੍ਹਾਂ ਦਾ ਅਜੇ ਲਗਭਗ ਡੇਢ ਸਾਲ ਦਾ ਕਾਰਜਕਾਲ ਬਚਿਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਿਕ ਬੀਤੀ 10 ਜਨਵਰੀ ਨੂੰ ਪ੍ਰੋ. ਰਾਜ ਕੁਮਾਰ ਨੇ ਅਸਤੀਫ਼ਾ ਸੌਂਪਿਆ ਸੀ, ਜਿਸ ਨੂੰ ਚਾਂਸਲਰ ਵੱਲੋਂ ਅੱਜ ਮਨਜ਼ੂਰ ਕਰ ਲਿਆ ਗਿਆ। Author: Malout Live