ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖਰੀਦ ਦਾ ਕੀਤਾ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਅਨਾਜ ਮੰਡੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਉਦਘਾਟਨ ਕੀਤਾ ਅਤੇ ਮਾਰਕਿਟ ਕਮੇਟੀ ਦੇ ਅਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮੰਡੀ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਾਜ਼ਾਇਜ ਤੌਰ ਤੇ ਤੰਗ ਪ੍ਰੇਸ਼ਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ਼-ਸੁਥਰੀ ਅਤੇ ਸੁੱਕੀ ਲੈ ਕੇ ਆਉਣ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਮਨਜਿੰਦਰ ਸਿੰਘ ਕਾਕਾ ਉੜਾਂਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਮੇਘ ਰਾਜ ਦੋਦਾ ਚੇਅਰਮੈਨ, ਰਾਜੀਵ ਕੁਮਾਰ ਕਾਕਾ ਗਾਂਧੀ ਸੀਨੀਅਰ ਮੀਤ ਪ੍ਰਧਾਨ, ਨਵਦੀਪ ਸਿੰਘ ਬਿੱਲੂ, ਪੀਪਲ ਸਿੰਘ, ਹਰਚਰਨ ਸਿੰਘ ਸਮਾਘ, ਗੁਰਤਾਰ ਸਿੰਘ ਜਿਲ੍ਹਾ ਫੂਡ ਸਪਲਾਈ ਅਫਸਰ, ਸੁਪਰਵਾਈਜ਼ਰ ਮਾਰਕਿਟ ਕਮੇਟੀ ਵੀ ਮੌਜੂਦ ਸਨ। Author : Malout Live