ਵਿਜੀਲੈਂਸ ਬਿਊਰੋ ਵੱਲੋਂ ਗਿੱਦੜਬਾਹਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਮਲੋਟ (ਗਿੱਦੜਬਾਹਾ): ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਅਤੇ ਐੱਸ.ਐੱਸ.ਪੀ ਵਿਜੀਲੈਂਸ ਬਿਊਰੋ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਤਾ ਮਿਸ਼ਰੀ ਦੇਵੀ ਕਾਲਜ ਗਿੱਦੜਬਾਹਾ ਵਿਖੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਕੀਤੀ। ਇਸ ਮੌਕੇ ਐੱਸ.ਡੀ.ਐੱਮ ਗਿੱਦੜਬਾਹਾ ਸ਼੍ਰੀਮਤੀ ਬਲਜੀਤ ਕੌਰ, ਡੀ.ਐੱਸ.ਪੀ ਗਿੱਦੜਬਾਹਾ ਸ਼੍ਰੀ ਜਸਬੀਰ ਸਿੰਘ ਪੰਨੂ, ਵਿਜੀਲੈਂਸ ਬਿਊਰੋ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਦੇ ਸ਼੍ਰੀ ਸੰਦੀਪ ਸਿੰਘ ਚਹਿਲ ਡੀ.ਐੱਸ.ਪੀ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਤੇ ਬੋਲਦਿਆਂ ਚੇਅਰਮੈਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਗਏ ਹਨ ਅਤੇ ਰਿਸ਼ਵਤਖੋਰੀ ਨੂੰ ਰੋਕਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੋਕਸੀ ਵਰਤੀ ਜਾ ਰਹੀ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਤੇ ਐੱਸ.ਡੀ.ਐੱਮ ਗਿੱਦੜਬਾਹਾ, ਡੀ.ਐੱਸ.ਪੀ ਪੰਨੂ ਤੋਂ ਇਲਾਵਾ ਪੱਤਰਕਾਰ ਕਾਲਾ ਸਿੰਘ ਬੇਦੀ, ਜਸਵੰਤ ਸਿੰਘ ਬਰਾੜ, ਰਿਟਾਇਰ ਪ੍ਰਿੰਸੀਪਲ ਕਰਮਜੀਤ ਸਿੰਘ ਪ੍ਰਧਾਨ ਗੌਰਮੈਂਟ ਐਸੋਸੀਏਸ਼ਨ ਸ਼੍ਰੀ ਮੁਕਤਸਰ ਸਾਹਿਬ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਮ ਪਬਲਿਕ ਨੂੰ ਜਾਗਰੂਕ ਕੀਤਾ। ਵਿਜੀਲੈਂਸ ਬਿਊਰੋ ਯੂਨਿਟ ਸ਼੍ਰੀ ਮੁਕਤਸਰ ਸਾਹਿਬ ਦੇ ਸ਼੍ਰੀ ਸੰਦੀਪ ਸਿੰਘ ਚਹਿਲ ਡੀ.ਐੱਸ.ਪੀ ਨੇ ਦੱਸਿਆ ਕਿ ਵਿਭਾਗ ਵੱਲੋਂ 5 ਨਵੰਬਰ ਤੱਕ ਭ੍ਰਿਸ਼ਟਾਚਾਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਵਿਅਕਤੀ ਸਰਕਾਰੀ ਕੰਮ ਕਰਨ ਬਦਲੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਇਸ ਸੰਬੰਧੀ ਵਿਜੀਲੈਂਸ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਇੰਸਪੈਕਟਰ ਅਮਨਦੀਪ ਸਿੰਘ ਮਾਨ, ਸਬ-ਇੰਸਪੈਕਟਰ ਸੁਖਮੰਦਰ ਸਿੰਘ, ਏ.ਐੱਸ.ਆਈ ਲਖਵਿੰਦਰ ਸਿੰਘ, ਮੁੱਖ ਮੁਨਸ਼ੀ ਗੁਰਤੇਜ ਸਿੰਘ, ਜਗਦੀਪ ਸਿੰਘ ਰੀਡਰ, ਹੌਲਦਾਰ ਗੁਰਕੀਰਤ ਸਿੰਘ, ਹੌਲਦਾਰ ਹਰਮੱਤ ਪ੍ਰਕਾਸ਼ ਵੀ ਮੌਜੂਦ ਸਨ। Author: Malout Live