ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
ਮਲੋਟ (ਰੁਪਾਣਾ, ਸੋਥਾ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮਾਲ ਹਲਕਾ ਸੋਥਾ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ਼ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ। ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੀ ਆਡਰਹਿਣ ਸੰਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ। ਇਸ ਮੌਕੇ ਉੱਪਰ ਹੀ 1,000 ਰੁਪਏ ਹਾਸਿਲ ਕਰ ਚੁੱਕਾ ਹੈ। ਪ੍ਰਾਪਤ ਸਬੂਤਾਂ ਦੇ ਆਧਾਰ 'ਤੇ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਪਟਵਾਰੀ ਉੱਪਰ ਦੋਸ਼ ਸਿੱਧ ਹੋਣ ਤੇ ਉਸ ਖਿਲਾਫ਼ ਮੁਕੱਦਮਾ ਦਰਜ ਕਰਕੇ ਇਸ ਕੇਸ ਸੰਬੰਧੀ ਹੋਰ ਤਫਤੀਸ਼ ਜਾਰੀ ਹੈ। Author: Malout Live