ਆਬਜ਼ਰਵੇਸ਼ਨ ਆਫ਼ ਵਿਜੀਲੈਂਸ ਹਫ਼ਤੇ ਦੇ ਸੰਬੰਧ ਵਿੱਚ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ ਆਯੋਜਿਤ

ਮਲੋਟ (ਬਠਿੰਡਾ): ਆਬਜ਼ਰਵੇਸ਼ਨ ਆਫ਼ ਵਿਜੀਲੈਂਸ ਹਫ਼ਤੇ ਦੇ ਸੰਬੰਧ ਵਿੱਚ ਅੱਜ ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਵਿੱਚ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਉਹਨਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ 30 ਅਕਤੂਬਰ ਤੋਂ 5 ਨਵੰਬਰ ਤੱਕ ਭ੍ਰਿਸ਼ਟਾਚਾਰ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਜੋ ਵੀ ਰੂਲ ਐਂਡ ਰੈਗੂਲੇਸ਼ਨ ਬਣਾਏ ਗਏ ਹਨ ਜੇਕਰ ਅਸੀਂ ਉਨ੍ਹਾਂ ਨਿਯਮਾਂ ਵਿਚ ਰਹਿ ਕੇ ਕੰਮ ਕਰਦੇ ਹਾਂ ਤਾਂ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਗਤੀਵਿਧੀਆਂ ਵਿਚ ਯੋਗਦਾਨ ਪਾ ਸਕਦੇ ਹਾਂ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ

ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਨੂੰ ਜੋ ਹੱਕ ਦਿੱਤੇ ਗਏ ਹਨ, ਅਸੀਂ ਉਹਨਾਂ ਨੂੰ ਸੁਰੱਖਿਅਤ ਕਰੀਏ ਤਾਂ ਹੀ ਅਸੀਂ ਆਪਣੇ ਕੰਮ ਵਿੱਚ ਪਾਰਦਰਸ਼ਿਤਾ ਲਿਆ ਸਕਦੇ ਹਾਂ ਤਾਂ ਜੋ ਦੇਸ਼ ਦੇ ਨਾਗਰਿਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਸੰਬੰਧੀ ਵਿਜ਼ੀਲੈਂਸ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਇਸ ਸਮੇਂ ਡਾ. ਅਨੂਪਮਾਂ ਸ਼ਰਮਾਂ ਸਹਾਇਕ ਸਿਵਲ ਸਰਜਨ ਅਤੇ ਡਾ. ਊਸ਼ਾ ਗੋਇਲ ਜਿਲ੍ਹਾ ਸਿਹਤ ਅਫ਼ਸਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਹੁੰ ਚੁਕਵਾਈ ਗਈ। ਇਸ ਪ੍ਰੋਗ੍ਰਾਮ ਵਿੱਚ ਸਿਹਤ ਵਿਭਾਗ ਦੇ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰਾਂ, ਡਾ. ਮਯੰਕਜੋਤ ਸਿੰਘ, ਦਫ਼ਤਰੀ ਸਟਾਫ਼, ਮਲੇਰੀਆ ਅਤੇ ਮੀਡੀਆ ਬ੍ਰਾਂਚ ਦੇ ਸਟਾਫ਼ ਵੱਲੋਂ ਵੀ ਸ਼ਿਰਕਤ ਕੀਤੀ ਗਈ। ਜਿਸ ਰਾਹੀਂ ਭ੍ਰਿਸ਼ਟਾਚਾਰ ਨੂੰ ਦੇਸ਼ ਦੀ ਤਰੱਕੀ ਦੀ ਰਾਹ ਵਿੱਚ ਰੁਕਾਵਟ ਮੰਨਦਿਆਂ ਇਸ ਦੇ ਵਿਰੁੱਧ ਸੰਕਲਪ ਲੈਣ ਦਾ ਸੁਨੇਹਾ ਦਿੱਤਾ ਗਿਆ। Author: Malout Live