District News

ਬਠਿੰਡਾ ਦੇ ਪਿੰਡ ਘੁੱਦਾ ਨੇੜੇ ਇੱਕ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ

ਬਠਿੰਡਾ:- ਬਠਿੰਡਾ ਦੇ ਪਿੰਡ ਘੁੱਦਾ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਘੁੱਦਾ ਕੋਲ ਇੱਕ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ ਹੈ। ਇਸ ਹਾਦਸੇ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਥਾਣਾ ਨੰਦਗੜ੍ਹ ਵਿੱਚ ਟਰੱਕ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਆਰੋਪੀ ਦੀ ਭਾਲ ਜਾਰੀ ਹੈ।

Leave a Reply

Your email address will not be published. Required fields are marked *

Back to top button