District News

ਭਰਾ ਹੀ ਬਣਿਆ ਭਰਾ ਦਾ ਵੈਰੀ, ਕਹੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ‘ਚ ਉਸ ਸਮੇਂ ਵੱਡੀ ਵਾਰਦਾਤ ਵਾਪਰੀ, ਜਦੋਂ ਇਕ ਭਰਾ ਵਲੋਂ ਆਪਣੇ ਸਕੇ ਭਰਾ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ। ਘਰੇਲੂ ਝਗੜੇ ਦੇ ਚੱਲਦਿਆਂ ਇਕ ਭਰਾ ਨੇ ਦੂਸਰੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮੌਕੇ ਤੇ ਪਹੁੰਚੇ ਥਾਣਾ ਸਦਰ ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਰਾਜਪ੍ਰੀਤ ਸਿੰਘ ਉਰਫ਼ ਰਾਜਾ ਪੁੱਤਰ ਬਲਦੇਵ ਸਿੰਘ ਦਾ ਆਪਣੇ ਛੋਟੇ ਭਰਾ ਗੁਰਭੇਜ ਸਿੰਘ ਤੇ ਉਸ ਦੀ ਪਤਨੀ ਪਰਮਿੰਦਰ ਕੌਰ ਨਾਲ ਅਕਸਰ ਹੀ ਘਰ ਵਿਚ ਕਲੇਸ਼ ਰਹਿੰਦਾ ਸੀ, ਜਿਸ ਕਾਰਣ ਰਾਜਪ੍ਰੀਤ ਸਿੰਘ ਉਰਫ਼ ਰਾਜਾ ਦੀ ਪਤਨੀ ਪਰਮਿੰਦਰ ਕੌਰ ਆਪਣੇ ਪੇਕੇ ਘਰ ਚਲੀ ਗਈ ਸੀ। ਬੀਤੀਂ ਰਾਤ ਦੋਵਾਂ ਭਰਾਵਾਂ ਵਿਚ ਇਸ ਕਲੇਸ਼ ਨੂੰ ਲੈ ਕੇ ਝਗੜਾ ਐਨਾ ਵੱਧ ਗਿਆ ਕਿ ਰਾਜਪ੍ਰੀਤ ਸਿੰਘ ਨੇ ਆਪਣੇ ਛੋਟੇ ਭਰਾ ਗੁਰਭੇਜ ਸਿੰਘ (26) ਦੇ ਸਿਰ ਅਤੇ ਗਰਦਨ ‘ਤੇ ਕੱਸੀ ਨਾਲ ਦੋ ਵਾਰ ਕੀਤੇ, ਜਿਸ ਕਾਰਣ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਨੇ ਕਾਰਵਾਈ ਕਰਦੇ ਹੋਏ ਗੁਰਭੇਜ ਸਿੰਘ ਦੇ ਪਿਤਾ ਬਲਦੇਵ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਰਾਜਪ੍ਰੀਤ ਉਰਫ਼ ਰਾਜਾ ਖਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ ਅਤੇ ਪੁਲਿਸ ਨੇ ਕਤਲ ਕਰਨ ਦੇ ਦੋਸ਼ ‘ਚ ਮ੍ਰਿਤਕ ਦੇ ਭਰਾ ਨੂੰ ਮੌਕੇ ‘ਤੇ ਕਾਬੂ ਕਰ ਲਿਆ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ।

Leave a Reply

Your email address will not be published. Required fields are marked *

Back to top button