ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ-2 ਪਿੰਡਾਂ ਨੂੰ ਓ.ਡੀ.ਐੱਫ.ਪਲੱਸ ਘੋਸ਼ਿਤ ਕਰਨ ਦੀ ਪ੍ਰਗਤੀ ਸੰਬੰਧੀ ਵਿਸ਼ੇਸ਼ ਮੀਟਿੰਗ ਦਾ ਅਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ-2 ਪਿੰਡਾਂ ਨੂੰ ਓ.ਡੀ.ਐੱਫ ਪਲੱਸ ਘੋਸ਼ਿਤ ਕਰਨ ਦੀ ਪ੍ਰਗਤੀ ਸੰਬੰਧੀ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸ਼੍ਰੀ ਮਨਮੋਹਨ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐੱਸ.ਡੀ.ਓ ਪੰਚਾਇਤੀ ਰਾਜ ਅਤੇ ਜਿਲ੍ਹਾ ਸੈਨੀਟੇਸ਼ਨ ਸੈੱਲ ਸ਼੍ਰੀ ਮੁਕਤਸਰ ਸਾਹਿਬ ਅਤੇ ਬਲਾਕ ਵਿਕਾਸ ਪੰਚਾਇਤ ਅਫਸਰ ਮੁਕਤਸਰ, ਗਿੱਦੜਬਾਹਾ, ਮਲੋਟ ਅਤੇ ਲੰਬੀ ਹਾਜ਼ਿਰ ਸਨ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਕਾਸ ਏਜੰਸੀਆ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਸੋਲਿਡ ਵੇਸਟ ਅਤੇ ਲਿਕੁਇਡ ਵੇਸਟ ਅਧੀਨ ਚੱਲ ਰਹੇ ਵਿਕਾਸ ਕੰਮਾਂ ਨੂੰ ਨਿਸ਼ਚਿਤ ਮਿਤੀ ਤੱਕ ਮੁਕੰਮਲ ਕਰਨ ਅਤੇ ਜਿਲ੍ਹੇ ਵਿੱਚ 75 ਪ੍ਰਤੀਸ਼ਤ ਪਿੰਡਾਂ ਨੂੰ ਓ.ਡੀ.ਐੱਫ ਪਲੱਸ ਕਰਨ ਦਾ ਟੀਚਾ ਪ੍ਰਾਪਤ ਕਰਨ ਤਾਂ ਜੋ ਸਰਕਾਰੀ ਸਕੀਮਾਂ ਦਾ ਲੋਕਾਂ ਨੂੰ ਫਾਇਦਾ ਮਿਲ ਸਕੇ। ਮੀਟਿੰਗ ਵਿੱਚ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਦੱਸਿਆ ਕਿ ਜਿਲ੍ਹੇ ਦੇ 231 ਨੰਬਰ ਪਿੰਡਾਂ ਵਿੱਚੋਂ 137 ਨੰਬਰ ਪਿੰਡਾਂ ਨੂੰ ਓ.ਡੀ.ਐੱਫ ਪਲੱਸ ਘੋਸ਼ਿਤ ਕੀਤਾ ਜਾ ਚੁੱਕਾ ਹੈ,

ਜਿਸ ਵਿੱਚੋਂ 71 ਨੰਬਰ ਪਿੰਡ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਅਤੇ 66 ਨੰਬਰ ਪਿੰਡ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਕਵਰ ਕੀਤੇ ਗਏ ਹਨ। ਮੀਟਿੰਗ ਦੌਰਾਨ ਐੱਸ.ਡੀ.ਓ ਪੰਚਾਇਤੀ ਰਾਜ ਵੱਲੋਂ ਦੱਸਿਆ ਗਿਆ ਕਿ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ 15 ਨੰਬਰ ਪਿੰਡਾਂ ਦਾ ਕੰਮ ਪ੍ਰਗਤੀ ਅਧੀਨ ਹੈ, ਜਿੰਨ੍ਹਾਂ ਵਿੱਚੋਂ 6 ਨੰਬਰ ਪਿੰਡਾਂ ਦਾ ਕੰਮ 5 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਬੀ.ਡੀ.ਪੀ.ਓ ਲੰਬੀ ਨੇ ਦੱਸਿਆ ਕਿ ਸੋਲਿਡ ਵੇਸਟ ਮੈਨੇਜਮੈਂਟ ਧੀਨ 5 ਨੰਬਰ ਪਿੰਡਾਂ ਦਾ ਕੰਮ ਪ੍ਰਗਤੀ ਅਧੀਨ ਹੈ ਜਿਨ੍ਹਾਂ ਵਿੱਚੋਂ 3 ਪਿੰਡਾਂ ਦਾ ਕੰਮ ਮਿਤੀ 3 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾ ਬੀ.ਡੀ.ਪੀ.ਓ ਮਲੋਟ ਨੇ ਦੱਸਿਆ ਕਿ 5 ਪਿੰਡਾਂ ਦਾ ਕੰਮ ਪ੍ਰਗਤੀ ਅਧੀਨ ਹੈ, ਜਿਨ੍ਹਾਂ ਵਿਚੋਂ 3 ਪਿੰਡਾਂ ਦਾ ਕੰਮ 5 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਬੀ.ਡੀ.ਪੀ.ਓ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ 10 ਨੰਬਰ ਪਿੰਡਾਂ ਦਾ ਕੰਮ ਪ੍ਰਗਤੀ ਅਧੀਨ ਹੈ, ਜਿਨ੍ਹਾਂ ਵਿੱਚੋਂ 5 ਨੰਬਰ ਪਿੰਡਾਂ ਦਾ ਕੰਮ ਮਿਤੀ 4 ਦਸੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਬੀ.ਡੀ.ਪੀ.ਓ ਗਿੱਦੜਬਾਹਾ ਨੇ ਦੱਸਿਆ ਕਿ 5 ਨੰਬਰ ਪਿੰਡਾਂ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ 3 ਪਿੰਡਾਂ ਦਾ ਕੰਮ ਮਿਤੀ 3 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। Author: Malout Live