ਮਾਨਵਤਾ ਬਾਲ ਬਿਰਧ ਆਸ਼ਰਮ ਦਾ ਕੀਤਾ ਦੌਰਾ
ਮਲੋਟ:- ਸ਼੍ਰੀ ਅਰੁਨਵੀਰ ਵਸ਼ਿਸਟ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਅਰੁਣ ਗੁਪਤਾ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਮਿਸ. ਅਮਨ ਸ਼ਰਮਾ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ-ਸਾਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ 23 ਫਰਵਰੀ 2022 ਨੂੰ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਸਮੇਂ ਜੱਜ ਸਾਹਿਬਾਨ ਨੇ ਬਾਲ ਆਸ਼ਰਮ ਵਿਚ ਰਹਿ ਰਹੇ ਬੱਚਿਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ, ਪੜ੍ਹਾਈ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸੰਬੰਧੀ ਵੀ ਖੁੱਲ੍ਹ ਕੇ ਗੱਲਬਾਤ ਕੀਤੀ।
ਸੈਂਟਰ ਦੀ ਦੇਖਭਾਲ ਕਰਨ ਵਾਲਿਆਂ ਤੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਵੱਲੋਂ ਬੱਚਿਆਂ ਨੂੰ ਕੋਰੋਨਾ ਮਹਾਂਮਾਰੀ (ਕੋਵਿਡ-19) ਤੋਂ ਬਚਣ ਲਈ ਸਮਾਜਿਕ ਦੂਰੀ ਬਣਾਏ ਰੱਖਣ ਬਾਰੇ ਕਿਹਾ ਗਿਆ। ਇਸ ਦੇ ਨਾਲ ਹੀ ਜਲਾਲਾਬਾਦ ਰੋਡ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਬਜ਼ੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੀਟਿੰਗ ਦੋਰਾਨ 12 ਮਾਰਚ 2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।