District NewsMalout News

ਵੂਮੈਨ ਜਿਲ੍ਹਾ ਜੇਲ੍ਹ ਬਠਿੰਡਾ ਵਿੱਚ ਹਵਾਲਾਤੀ ਅਤੇ ਕੈਦੀ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਲਈ ਕੀਤਾ ਗਿਆ ਦੌਰਾ- ਸੀ.ਜੀ.ਐੱਮ-ਕਮ-ਸਕੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ ਸੀ.ਜੀ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੂਮੈਨ ਜਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਨ੍ਹਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸੰਬੰਧੀ, ਜਮਾਨਤ ਸੰਬੰਧੀ ਅਤੇ ਹੋਰ ਮੈਡੀਕਲ ਸੰਬੰਧੀ ਜਾਣਕਾਰੀ ਦਰਜ ਕਰਨਗੇ ਅਤੇ ਉਸ ਦੀ ਸਮੀਖਿਆ ਸਕੱਤਰ ਸਾਹਿਬ ਵੱਲੋਂ ਕੀਤੀ ਜਾਵੇਗੀ।

ਸਕੱਤਰ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ। ਜੇਲ੍ਹ ਵਿੱਚ ਲਗਾਏ ਹੋਏ ਰਜਿਸਟਰ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ਼ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਮੌਕੇ ਜੇਲ੍ਹ ਸੁਪਰਡੈਂਟ ਮਿਸ. ਚੰਚਲ ਕੁਮਾਰੀ ਅਤੇ ਸਟਾਫ ਵੀ ਹਾਜ਼ਿਰ ਸਨ।

Author : Malout Live

Back to top button