15 ਜੂਨ ਤੋਂ ਸਰਕਾਰੀ VOLVO ਬੱਸਾਂ ਜਾਣਗੀਆਂ ਦਿੱਲੀ ਏਅਰਪੋਰਟ
ਮਲੋਟ(ਚੰਡੀਗੜ੍ਹ):- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 15 ਜੂਨ ਤੋਂ ਸਰਕਾਰੀ ਵੋਲਵੋ ਬੱਸਾਂ ਦਿੱਲੀ ਏਅਰਪੋਰਟ ਤੱਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਉਨ੍ਹਾਂ ਕਿਹਾ ਕਿ 15 ਜੂਨ ਤੋਂ ਸਰਕਾਰੀ VOLVO ਬੱਸਾਂ ਦਿੱਲੀ ਏਅਰਪੋਰਟ ਆਉਣ-ਜਾਣ ਲਈ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧੇ ਨਾਲੋਂ ਵੀ ਘੱਟ ਹੋਵੇਗਾ। Author : Malout Live