District NewsMalout News

ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੋਣ ਕਮਿਸ਼ਨਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵਧੀਕ ਜਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ 086 ਮੁਕਤਸਰ ਵੱਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸੰਬੰਧੀ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਇਸ ਮੌਕੇ ਸਵੀਪ ਟੀਮ ਸ਼੍ਰੀ ਰਾਜੀਵ ਕੁਮਾਰ ਛਾਬੜਾ, ਸ਼੍ਰੀ ਰਾਜ ਕੁਮਾਰ, ਸ਼੍ਰੀ ਸ਼ਮਿੰਦਰ ਬੱਤਰਾ, ਸ਼੍ਰੀ ਸੰਜੀਵ ਕੁਮਾਰ, ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਧੀਰਜ ਕੁਮਾਰ, ਸ਼੍ਰੀ ਪਰਵੀਨ ਕੁਮਾਰ ਸ਼ਰਮਾ ਅਤੇ ਸ਼੍ਰੀ ਸੰਨੀ ਮਿੱਤਲ ਵੱਲੋਂ ਜਿਲ੍ਹੇ ਦੇ ਸਕੂਲ ਸ.ਸ.ਸਕੂਲ ਲੰਬੀ, ਸ਼ਿਵਾਲਿਕ ਪਬਲਿਕ ਸੀਨੀ. ਸੈਕੰ. ਸਕੂਲ, ਅਕਾਲ ਅਕੈਡਮੀ, ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੀ.ਆਰ.ਐੱਮ, ਡੀ.ਏ.ਵੀ ਮਾਡਲ ਹਾਈ ਸਕੂਲ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਲਈ ਜਾਗਰੂਕ ਕੀਤਾ ਗਿਆ ਅਤੇ ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਸੰਕਲਪ ਪੱਤਰ ਵੀ ਦਿੱਤੇ ਗਏ।

Author : Malout Live

Back to top button