ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਕੀਤੀ ਮੀਟਿੰਗ

ਮਲੋਟ:- ਮਲੋਟ ਦੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਵੋਟਰ ਪੜਤਾਲ ਦੇ ਚੱਲ ਰਹੇ ਕੰਮ ਦੀ ਸਮੀਖਿਆ ਲਈ ਸੈਕਟਰ ਅਫਸਰਾਂ ਨਾਲ ਮੀਟਿੰਗ ਕੀਤੀ। ਉਹਨਾਂ ਨੇ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕੰਮ 15 ਅਕਤੂਬਰ 2019 ਤੱਕ ਮੁਕੰਮਲ ਕੀਤਾ ਜਾਵੇ। ਉਹਨਾਂ ਨੇ ਦੱਸਿਆਂ ਕਿ ਇਸ ਪ੍ਰੋਗਰਾਮ ਤਹਿਤ ਵੋਟਰ ਖੁਦ ਵੀ ਚੋਣ ਕਮਿਸ਼ਨ ਦੀ ਵੈਬ ਸਾਈਟ ਤੇ ਜਾ ਕੇ ਆਪਣੇ ਨਾਂ ਅਤੇ ਪਤੇ ਸਬੰਧੀ ਪੜਤਾਲ ਕਰਨ ਦੇ ਨਾਲ ਨਾਲ ਆਪਣਾ ਰਿਹਾਇਸ ਦਾ ਸਬੂਤ ਅਪਲੋਡ ਕਰ ਸਕਦਾ ਹੈ। ਉਹਨਾਂ ਨੇ ਕਿਹਾ ਕਿ ਇਸ ਕੰਮ ਵਿੱਚ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ