District NewsMalout News

ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਉਪ-ਮੰਡਲ ਮੈਜਿਸਟਰੇਟ ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 086 ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਸਵਰਨਜੀਤ ਕੌਰ ਨੇ ਫੋਟੋ ਵੋਟਰ ਸੂਚੀ ਦੀ ਆਗਾਮੀ ਵਿਸ਼ੇਸ਼ ਸਮਰੀ ਰਵੀਜਨ, ਪੋਲਿੰਗ ਸਟੇਸ਼ਨਾਂ ਦੀ ਰੋਸ਼ਨੇਲਾਈਜੇਸ਼ਨ ਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਸੰਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਬਾਰੇ ਹਲਕੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਪਣੇ ਦਫ਼ਤਰ ਵਿਖੇ ਆਯੋਜਿਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟਰਾਂ ਦੀ ਲਿਮਿਟ 1500 ਰੱਖੀ ਗਈ ਹੈ। ਇਸ ਤੋਂ ਇਲਾਵਾ ਇਸ ਵਾਰ ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਤਹਿਤ ਚਾਰ ਯੋਗਤਾ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਰੱਖੀਆਂ ਗਈਆਂ ਹਨ।

ਜਿਨ੍ਹਾਂ ਵੋਟਰਾਂ ਦੀ ਉੁਮਰ 1 ਅਕਤੂਬਰ 2023 ਤੱਕ ਵੀ 18 ਸਾਲ ਹੋ ਜਾਵੇਗੀ, ਉਹ ਵੀ ਆਪਣਾ ਫਾਰਮ ਵੋਟਰ ਸੂਚੀ ਦੀ ਆਗਾਮੀ ਸੁਧਾਈ ਦੌਰਾਨ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ 1950 ਦੇ ਸੈਕਸ਼ਨ 23 ਵਿੱਚ ਸੋਧ ਕਰਦੇ ਹੋਏ ਇੱਕ ਨਵਾਂ ਫਾਰਮ 6-ਬੀ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਪਣਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ, ਨੈਸ਼ਨਲ ਵੋਟਰ ਸਰਵਿਸ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਪੋਰਟਲ ਅਤੇ ਆਫਲਾਈਨ ਤਾਰੀਖ ਨਾਲ ਬੂਥ ਲੈਵਲ ਅਫ਼ਸਰ ਕੋਲ ਵੀ ਜਮ੍ਹਾ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੋਟਰ ਪਾਸ ਆਧਾਰ ਨੰਬਰ ਨਹੀਂ ਹੈ ਜਾਂ ਉਹ ਇਸ ਦੀ ਡਿਟੇਲ ਨਹੀਂ ਦੇ ਸਕਦਾ ਤਾਂ ਉਹ ਫਾਰਮ 6-ਬੀ ਵਿੱਚ ਆਧਾਰ ਕਾਰਡ ਤੋਂ ਇਲਾਵਾ ਹੋਰ 11 ਵਿਕਲਪਿਕ ਦਸਤਾਵੇਜ਼ (ਡਰਾਈਵਿੰਗ ਲਾਇਸੈਂਸ, ਪਾਸਪੋਰਟ, ਪੈਨ ਕਾਰਡ, ਮਨਰੇਗਾ ਕਾਰਡ ਆਦਿ) ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਸ ਲਈ ਆਮ ਜਨਤਾ, ਸਮੂਹ ਰਾਜਨੀਤਿਕ ਪਾਰਟੀਆਂ, ਐੱਨ.ਜੀ.ਓਜ਼ ਅਤੇ ਸਿਵਲ ਸੁਸਾਇਟੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਆਪਣੀ 100 ਫੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਪ੍ਰਸ਼ਾਸਨ ਨਾਲ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।

Author: Malout Live

Leave a Reply

Your email address will not be published. Required fields are marked *

Back to top button