ਸਵੀਪ ਟੀਮਾਂ ਵੱਲੋਂ ਵਹੀਕਲਾਂ ’ਤੇ ਸਟਿੱਕਰ ਲਗਾ ਕੇ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਚੋਣ ਕਮਿਸ਼ਨ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ  ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਾ ਸਵੀਪ ਨੋਡਰ ਅਫ਼ਸਰ-ਕਮ-ਉਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕਪਿਲ ਸ਼ਰਮਾ, ਸਹਾਇਕ ਸਵੀਪ ਨੋਡਲ ਅਫ਼ਸਰ ਸ਼੍ਰੀ ਰਜੀਵ ਛਾਬੜਾ, ਪ੍ਰਿੰਸੀਪਲ ਸ.ਸ.ਸ.ਸ. ਲੰਬੀ ਸ਼੍ਰੀ ਰਾਜ ਕੁਮਾਰ, ਅੰਗਰੇਜ਼ੀ ਲੈਕਚਰਾਰ ਸ. ਇੰਦਰਜੀਤ ਸਿੰਘ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਹੀਕਲਾਂ ਤੇ ਸਟਿੱਕਰ ਲਗਾਏ ਗਏ।

ਸਵੀਪ ਟੀਮ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪ੍ਰਤੀ ਵੋਟਰਾਂ ਨੂੰ ਲਗਾਤਾਰ ਜਾਗਰੂਕ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਅਤੇ ਕਿਸੇ ਨਾ ਕਿਸੇ ਤਰੀਕੇ ਨਾਲ ਹਰ ਦਿਨ ਲੋਕਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਵੋਟਾਂ ਦੇ 70 ਪ੍ਰਤੀਸ਼ਤ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਜਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਦਫ਼ਤਰ ਦਾ ਪੂਰਾ ਸਟਾਫ ਲੋਕ ਸਭਾ ਚੋਣਾਂ ਪ੍ਰਤੀ ਹਰ ਇੱਕ ਨਾਗਰਿਕ ਨੂੰ ਜਾਗਰੂਕ ਕਰਨ ਲਈ ਵਚਨਬੱਧ ਹੈ। ਇਸ ਮੌਕੇ ਅਮਰਦੀਪ ਸਿੰਘ, ਜੂਨੀਅਰ ਸਹਾਇਕ ਰਜੀਵ ਪਾਹਵਾ ਅਤੇ ਸਵੀਪ ਟੀਮ ਦੇ ਮੈਂਬਰ ਹਾਜ਼ਿਰ ਸਨ। Author : Malout Live