ਜਲੰਧਰ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ

,

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਅੱਜ ਜਲੰਧਰ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਵੋਟਿੰਗ ਦੀ ਸ਼ੁਰੂਆਤ ਸਵੇਰੇ 07:00 ਤੋਂ ਹੀ ਹੋ ਚੁੱਕੀ ਹੈ। ਇਸ਼ ਦੌਰਾਨ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਲੋਂ ਵੀ ਆਪਣੀ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ।

ਇਸ ਦੌਰਾਨ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣ ਨੂੰ ਆਜਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। Author : Malout Live